ਸਿਰਸਾ: ਸਰਕਾਰੀ ਹਸਪਤਾਲ ਦੇ ਨਸ਼ਾ ਮੁਕਤੀ ਕੇਂਦਰ ‘ਚ ਬੈੱਡਾਂ ਦੀ ਗਿਣਤੀ ਦਸ ਤੋਂ ਵਧਾ ਕੇ ਵੀਹ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦੇ ਹੋਏ ਹਸਪਤਾਲ ਦੇ ਬੁਲਾਰੇ ਨੇ ਦੱਸਿਆ ਕਿ ਹਰਿਆਣਾ ਸਿਹਤ ਸੇਵਾਵਾਂ ਦੇ ਡਾਇਰੈਕਟਰ ਡਾ. ਮਨੀਸ਼ ਬਾਂਸਲ ਦੇ ਹੁਕਮਾਂ ਅਨੁਸਾਰ ਨਸ਼ਾ ਮੁਕਤੀ ਕੇਂਦਰ ‘ਚ ਬੈੱਡਾਂ ਦੀ ਗਿਣਤੀ ਵਧਾਈ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਨਸ਼ਾ ਮੁਕਤੀ ਕੇਂਦਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਜਾਲ ਵਿੱਚੋਂ ਕੱਢਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਇਲਾਕੇ ਵਿੱਚ ਨਸ਼ੇ ਕਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ