DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

‘INDIA’ ਬਲਾਕ ਵੱਲੋਂ ‘ਵੋਟ ਚੋਰੀ’ ਖ਼ਿਲਾਫ਼ ਰੋਸ ਪ੍ਰਦਰਸ਼ਨ

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਸਾੜਿਆ

  • fb
  • twitter
  • whatsapp
  • whatsapp
featured-img featured-img
‘ਇੰਡੀਆ’ ਬਲਾਕ ਨਾਲ ਜੁੜੀਆਂ ਪਾਰਟੀਆਂ ਦੇ ਆਗੂ ਅਤੇ ਵਰਕਰ ਰੋਸ ਪ੍ਰਦਰਸ਼ਨ ਕਰਦੇ ਹੋਏ।
Advertisement
‘ਇੰਡੀਆ’ ਬਲਾਕ ਦੇ ਸੱਦੇ ’ਤੇ ਲੋਕਤੰਤਰ ਅਤੇ ਸੰਵਿਧਾਨ ਦੀ ਰਾਖੀ ਕਰਨ ਅਤੇ ਵੋਟਾਂ ਦੀ ਕਥਿਤ ਚੋਰੀ ਤੇ ਚੋਣਾਂ ਵਿੱਚ ਬੇਨਿਯਮੀਆਂ ਵਿਰੁੱਧ ਅੱਜ ਯਮੁਨਾਨਗਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀ ਜ਼ਿੰਮੇਦਾਰਾ ਪੈਟਰੋਲ ਪੰਪ ਅਤੇ ਗਾਬਾ ਹਸਪਤਾਲ ਨੇੜੇ ਇਕੱਠੇ ਹੋਏ। ਇਸ ਤੋਂ ਬਾਅਦ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਵਰਕਰਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਮਾਰਚ ਕੀਤਾ ਅਤੇ ਦਫਤਰ ਦੇ ਸਾਹਮਣੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਸਾੜਿਆ। ਇਸ ਪ੍ਰਦਰਸ਼ਨ ਵਿੱਚ ਕਾਂਗਰਸ, ਭਾਰਤੀ ਕਮਿਊਨਿਸਟ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਅਤੇ ‘ਇੰਡੀਆ’ ਬਲਾਕ ਨਾਲ ਜੁੜੀਆਂ ਹੋਰ ਪਾਰਟੀਆਂ ਦੇ ਵਰਕਰਾਂ ਨੇ ਹਿੱਸਾ ਲਿਆ।ਸੀ ਪੀ ਆਈ ਦੇ ਜ਼ਿਲ੍ਹਾ ਸਕੱਤਰ ਹਰਭਜਨ ਸਿੰਘ ਸੰਧੂ (ਐਡਵੋਕੇਟ), ਮਾਸਟਰ ਹਰੀਚੰਦ, ਰਾਮਕਰਨ ਸ਼ਰਮਾ, ਧਰਮਪਾਲ ਟੱਪਰਵਾਲ, ਵਿਜੈਪਾਲ ਸਿੰਘ ਅਤੇ ਵਿਪਨ ਬਰਾੜ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਮਜ਼ਦੂਰਾਂ ਅਤੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਵਰਕਰਾਂ ਨੇ ਲਾਲ ਝੰਡੇ ਅਤੇ ਆਪਣੀਆਂ ਮੰਗਾਂ ਦਰਸਾਉਂਦੇ ਪੋਸਟਰ ਹੱਥਾਂ ਵਿੱਚ ਫੜ ਕੇ ਰੋਸ ਮਾਰਚ ਵਿੱਚ ਹਿੱਸਾ ਲਿਆ। ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਕਰਦਿਆਂ ਪ੍ਰਦਰਸ਼ਨਕਾਰੀਆਂ ਨੇ ਵੋਟਾਂ ਕੱਟਣ, ਵੋਟਾਂ ਦੀ ਚੋਰੀ ਅਤੇ ਚੋਣ ਪ੍ਰਕਿਰਿਆ ਵਿੱਚ ਬੇਨਿਯਮੀਆਂ ਦੇ ਦੋਸ਼ਾਂ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਬੁਲਾਰਿਆਂ ਨੇ ਕਿਹਾ ਕਿ ਲੋਕਤੰਤਰ ਵਿੱਚ ਜਨਤਾ ਦੇ ਵੋਟ ਪਾਉਣ ਦੇ ਅਧਿਕਾਰ ਨਾਲ ਕੀਤੀ ਗਈ ਕੋਈ ਵੀ ਛੇੜਛਾੜ ਸਵੀਕਾਰ ਨਹੀਂ ਹੈ। ਉਨ੍ਹਾਂ ਦਲੀਲ ਦਿੱਤੀ ਕਿ ਜੇ ਚੋਣ ਪ੍ਰਕਿਰਿਆ ਬਾਰੇ ਸਵਾਲ ਉਠਾਏ ਜਾ ਰਹੇ ਹਨ ਤਾਂ ਜਵਾਬਦੇਹੀ ਤੈਅ ਕੀਤੀ ਜਾਣੀ ਚਾਹੀਦੀ ਹੈ। ਹਰਭਜਨ ਸਿੰਘ ਸੰਧੂ (ਐਡਵੋਕੇਟ) ਨੇ ਕਿਹਾ ਕਿ ਦਿੱਲੀ ਵਿੱਚ ਮੁੱਖ ਚੋਣ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਪੁਲੀਸ ਵੱਲੋਂ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ‘ਇੰਡੀਆ’ ਬਲਾਕ ਦੇ ਸੰਸਦ ਮੈਂਬਰਾਂ ਨੂੰ ਰੋਕਣਾ ਅਤੇ ਉਨ੍ਹਾਂ ਨੂੰ ਕਮਿਸ਼ਨਰ ਨਾਲ ਮੁਲਾਕਾਤ ਕਰਨ ਤੋਂ ਰੋਕਣਾ ਲੋਕਤੰਤਰੀ ਪ੍ਰਣਾਲੀ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਪ੍ਰਦਰਸ਼ਨਕਾਰੀਆਂ ਨੇ ਲੋਕਤੰਤਰ, ਸੰਵਿਧਾਨ ਅਤੇ ਲੋਕਾਂ ਦੇ ਵੋਟ ਦੇ ਅਧਿਕਾਰ ਦੀ ਰਾਖੀ ਲਈ ਸੰਘਰਸ਼ ਜਾਰੀ ਰੱਖਣ ਦਾ ਅਹਿਦ ਲਿਆ ਅਤੇ ਕਿਹਾ ਕਿ ਉਹ ਇਸ ਅੰਦੋਲਨ ਨੂੰ ਉਦੋਂ ਤੱਕ ਅੱਗੇ ਵਧਾਉਣਗੇ ਜਦੋਂ ਤੱਕ ਚੋਣਾਂ ਵਿੱਚ ਪਾਰਦਰਸ਼ਤਾ ਅਤੇ ਨਿਰਪੱਖਤਾ ਯਕੀਨੀ ਨਹੀਂ ਬਣਾਈ ਜਾਂਦੀ।

Advertisement

Advertisement
Advertisement
×