DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਨਅਤਕਾਰਾਂ ਵੱਲੋਂ ਪੰਜਾਬ ਸਰਕਾਰ ਦੀ ਸ਼ਲਾਘਾ

ਸਨਅਤੀ ਵਿਕਾਸ ਲਈ ਸਹੂਲਤਾਂ ਮੁਹੱਈਆ ਕਰਾਉਣ ਲਈ ਧੰਨਵਾਦ ਦਾ ਪ੍ਰਗਟਾਵਾ

  • fb
  • twitter
  • whatsapp
  • whatsapp
Advertisement

ਦੇਸ਼ ਦੇ ਪ੍ਰਮੁੱਖ ਉਦਯੋਗਪਤੀਆਂ ਵੱਲੋਂ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਉਦਯੋਗ ਪੱਖੀ ਨੀਤੀਆਂ ਦੀ ਭਰਵੀਂ ਸ਼ਲਾਘਾ ਕੀਤੀ ਹੈ, ਜਿਨ੍ਹਾਂ ਨੇ ਪੰਜਾਬ ਵਿੱਚ ਸਨਅਤੀ ਵਿਕਾਸ ਨੂੰ ਵੱਡਾ ਹੁਲਾਰਾ ਦਿੱਤਾ ਹੈ। ਦੇਰ ਰਾਤ ਗੁਰੂਗ੍ਰਾਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦੇਸ਼ ਦੇ ਪ੍ਰਮੁੱਖ ਉਦਯੋਗਪਤੀਆਂ ਨਾਲ ਮੁਲਾਕਾਤ ਕੀਤੀ। ਇਸ ਸਮਾਗਮ ਵਿੱਚ ਵੱਡੇ ਉਦਯੋਗਪਤੀਆਂ ਵੱਲੋਂ ਸ਼ਿਰਕਤ ਕਰਨ ਮੌਕੇ ਉਨ੍ਹਾਂ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਏ.ਪੀ.ਜੇ ਸੁਰਿੰਦਰ ਪਾਰਕ ਹੋਟਲਜ਼ ਦੀ ਚੇਅਰਪਰਸਨ ਪ੍ਰਿਆ ਪਾਲ ਨੇ ਇਨਵੈਸਟ ਪੰਜਾਬ ਨਾਲ ਕੰਮ ਕਰਨ ਦਾ ਆਪਣਾ ਸਕਾਰਾਤਮਕ ਤਜ਼ਰਬਾ ਸਾਂਝਾ ਕੀਤਾ। ਓਸਵਾਲ ਗਰੁੱਪ ਦੇ ਕਮਲ ਓਸਵਾਲ ਨੇ ਸੂਬੇ ਵਿੱਚ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਦਲੇਰਾਨਾ ਪਹਿਲਕਦਮੀਆਂ ਅਪਣਾਉਣ ਲਈ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਮੁੱਖ ਮੰਤਰੀ ਦੀ ਦੂਰਦਰਸ਼ੀ ਅਗਵਾਈ ਲਈ ਧੰਨਵਾਦ ਕੀਤਾ, ਜੋ ਪੰਜਾਬ ਨੂੰ ਅੱਗੇ ਵਧਾਉਣ ਵਿੱਚ ਸਹਾਈ ਸਾਬਤ ਹੋਈ ਹੈ। ਉਨ੍ਹਾਂ ਨੇ ਸੂਬੇ ਦੀ ਹੁਨਰਮੰਦ ਕਿਰਤ ਸ਼ਕਤੀ ਅਤੇ ਅਨੁਕੂਲ ਉਦਯੋਗਿਕ ਮਾਹੌਲ ਨੂੰ ਮਹੱਤਵਪੂਰਨ ਦੱਸਦੇ ਹੋਏ ਆਪਣੇ ਕਾਰਜਾਂ ਨੂੰ ਵਧਾਉਣ ਲਈ 500 ਕਰੋੜ ਰੁਪਏ ਦੇ ਨਿਵੇਸ਼ ਦੀਆਂ ਯੋਜਨਾਵਾਂ ਦਾ ਐਲਾਨ ਕੀਤਾ। ਬੈਕਟਰਸ ਦੇ ਪ੍ਰਬੰਧ ਨਿਰਦੇਸ਼ਕ ਅਨੂਪ ਬੈਕਟਰ ਨੇ ਕੰਪਨੀ ਦੀ ਮਾਮੂਲੀ ਸ਼ੁਰੂਆਤ ਤੋਂ ਅੰਤਰਰਾਸ਼ਟਰੀ ਕਾਰੋਬਾਰ ਤੱਕ ਦੇ ਵਾਧੇ ਦੀਆਂ ਕਹਾਣੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਪੰਜਾਬ ਵਿੱਚ 500 ਕਰੋੜ ਰੁਪਏ ਦੇ ਆਉਣ ਵਾਲੇ ਨਿਵੇਸ਼ ਦਾ ਖੁਲਾਸਾ ਕੀਤਾ। ਉਨ੍ਹਾਂ ਦੱਸਿਆ ਕਿ ਕੰਪਨੀ ਅੱਠ ਰਾਜਾਂ ਵਿੱਚ ਕੰਮ ਕਰਦੀ ਹੈ। ਪੰਜਾਬ ਉਦਯੋਗ ਲਈ ਬੁਨਿਆਦੀ ਢਾਂਚਾ, ਹੁਨਰਮੰਦ ਕਿਰਤ, ਹਵਾਈ ਸੰਪਰਕ, ਨਿਰਵਿਘਨ ਬਿਜਲੀ ਸਪਲਾਈ, ਵਿੱਤੀ ਪ੍ਰੋਤਸਾਹਨ ਅਤੇ ਸਰਕਾਰੀ ਸਹਾਇਤਾ ਲਈ ਸਭ ਤੋਂ ਵਧੀਆ ਮਾਹੌਲ ਦੀ ਪੇਸ਼ਕਸ਼ ਕਰਦਾ ਹੈ, ਜਿਸ ਕਰ ਕੇ ਇਹ ਸਾਰੇ ਪੰਜਾਬ ਨੂੰ ਨਿਵੇਸ਼ ਲਈ ਆਕਰਸ਼ਕ ਬਣਾਉਣ ਵਿੱਚ ਯੋਗਦਾਨ ਪਾਉਂਦੇ ਹਨ।

ਨੈਸਲੇ ਇੰਡੀਆ ਦੇ ਤਕਨੀਕੀ ਮੁਖੀ ਸੰਦੀਪ ਗੋਇਲ ਨੇ ਕਿਹਾ ਕਿ ਕੰਪਨੀ ਛੇ ਸਾਲਾਂ ਤੋਂ ਵੱਧ ਸਮੇਂ ਤੋਂ ਪੰਜਾਬ ਵਿੱਚ ਕੰਮ ਕਰ ਰਹੀ ਹੈ ਅਤੇ ਮੌਜੂਦਾ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆ ਸਹੂਲਤਾਂ ਤੋਂ ਲਾਭ ਉਠਾ ਰਹੀ ਹੈ। ਉਨ੍ਹਾਂ ਨੇ ਉਦਯੋਗਿਕ ਵਿਕਾਸ ਨੂੰ ਸੁਚਾਰੂ ਬਣਾਉਣ ਲਈ ਸਰਕਾਰ ਦੀ ਮਜ਼ਬੂਤ ਵਿਵਸਥਾ ਦੀ ਸ਼ਲਾਘਾ ਕੀਤੀ। ਜੇਨਪੈਕਟ ਦੇ ਸਾਬਕਾ ਪ੍ਰਧਾਨ ਅਤੇ ਸੀ.ਈ.ਓ. ਪ੍ਰਮੋਦ ਭਸੀਨ ਨੇ ਕਿਹਾ ਕਿ ਕੰਪਨੀ ਨੇ ਪਹਿਲਾਂ ਹੀ ਪੰਜਾਬ ਵਿੱਚ 1400 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ, ਜਿਸ ਵਿੱਚ ਜਲਦੀ ਹੀ 1600 ਕਰੋੜ ਰੁਪਏ ਦਾ ਹੋਰ ਨਿਵੇਸ਼ ਕੀਤਾ ਜਾਵੇਗਾ।

Advertisement

Advertisement
Advertisement
×