ਸਿਰਸਾ (ਪ੍ਰਭੂ ਦਿਆਲ): ਆਮ ਆਦਮੀ ਪਾਰਟੀ ਦੇ ਕਾਰਕੁਨਾਂ ਨੇ ਦੇਸ਼ ’ਚ ਵੱਧ ਰਹੀ ਮਹਿੰਗਾਈ ਤੇ ਬੇਰੁਜ਼ਗਾਰੀ ਦੇ ਖ਼ਿਲਾਫ਼ ਬਾਜ਼ਾਰਾਂ ਚੋਂ ਭੀਖ ਮੰਗ ਕੇ ਨਿਵੇਕਲੇ ਢੰਗ ਨਾਲ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਅੰਬੇਡਕਰ ਚੌਕ ’ਚ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਰਿੰਦਰ ਕੁਮਾਰ ਐਡਵੋਕੇਟ, ਹਲਕਾ ਪ੍ਰਧਾਨ ਹੰਸ ਰਾਜ ਸਾਮਾ, ਯੂਥ ਵਿੰਗ ਦੇ ਸੰਗਠਨ ਮੰਤਰੀ ਸੌਰਵ ਰਾਠੌਰ ਤੇ ਮਹਿਲਾ ਵਿੰਗ ਦੀ ਪ੍ਰਧਾਨ ਸਵਰਨ ਕੌਰ ਨੇ ਕੀਤੀ।