ਐੱਸਡੀਐੱਮ ਵੱਲੋਂ ਚੋਣ ਤਿਆਰੀਆਂ ਦਾ ਨਿਰੀਖਣ
ਪੱਤਰ ਪ੍ਰੇਰਕ ਰਤੀਆ, 22 ਮਈ ਸਹਾਇਕ ਰਿਟਰਨਿੰਗ ਅਫ਼ਸਰ ਅਤੇ ਐੱਸਡੀਐੱਮ ਜਗਦੀਸ਼ ਚੰਦਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਵੋਟਿੰਗ 25 ਮਈ ਨੂੰ ਹੋਵੇਗੀ। ਇਸ ਚੋਣ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣਾ ਸਾਡੀ ਸਾਰਿਆਂ ਦੀ ਪਹਿਲੀ ਤਰਜੀਹ ਹੈ।...
Advertisement
ਪੱਤਰ ਪ੍ਰੇਰਕ
ਰਤੀਆ, 22 ਮਈ
Advertisement
ਸਹਾਇਕ ਰਿਟਰਨਿੰਗ ਅਫ਼ਸਰ ਅਤੇ ਐੱਸਡੀਐੱਮ ਜਗਦੀਸ਼ ਚੰਦਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਵੋਟਿੰਗ 25 ਮਈ ਨੂੰ ਹੋਵੇਗੀ। ਇਸ ਚੋਣ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣਾ ਸਾਡੀ ਸਾਰਿਆਂ ਦੀ ਪਹਿਲੀ ਤਰਜੀਹ ਹੈ। ਇਸ ਦੌਰਾਨ ਉਨ੍ਹਾਂ ਬੀਡੀਪੀਓ ਦਫ਼ਤਰ ਵਿੱਚ ਚੋਣ ਪਾਰਟੀਆਂ ਲਈ ਕਿੱਟਾਂ ਤਿਆਰ ਕਰਨ ਦੇ ਕੰਮ ਦਾ ਨਿਰੀਖਣ ਕੀਤਾ।ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਅਮਨ-ਅਮਾਨ ਨਾਲ ਕਰਵਾਉਣ ਲਈ ਲਗਪਗ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਮੌਕੇ ਤਹਿਸੀਲਦਾਰ ਵਿਜੇ ਕੁਮਾਰ, ਬੀਡੀਪੀਓ ਵਿਕਾਸ ਕੁਮਾਰ ਲਗਿਆਣ, ਹਨੀਸ਼ ਕੁਮਾਰ, ਮਹਿੰਦਰ ਸਿੰਘ ਮਤਾਣਾ, ਕਾਨੂੰਗੋ ਪ੍ਰਿਥਵੀਰਾਜ, ਸਤੀਸ਼ ਕੁਮਾਰ, ਸੁਨੀਲ, ਰਣਧੀਰ ਸਿੰਘ, ਵਰਿੰਦਰ ਸਿੰਘ ਅਤੇ ਹੋਰ ਸਬੰਧਤ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
Advertisement
Advertisement
×