ਰਤੀਆ: ਸਿਵਲ ਸਰਜਨ ਡਾ. ਸਪਨਾ ਗਹਿਲਾਵਤ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਸ਼ਹਿਰ ਦੇ ਅੱਧਾ ਦਰਜਨ ਤੋਂ ਵਧੇਰੇ ਅਲਟਰਾਸਾਊਂਡ ਕੇਂਦਰਾਂ ’ਤੇ ਛਾਪੇ ਮਾਰ ਕੇ ਉਨ੍ਹਾਂ ਦੀ ਜਾਂਚ ਕੀਤੀ ਅਤੇ ਉਸ ਦੀ ਰਿਪੋਰਟ ਉੱਚ ਅਧਿਕਾਰੀਆਂ ਨੂੰ ਭੇਜ ਦਿੱਤੀ ਹੈ। ਇਸ ਦੌਰਾਨ ਅਲਟਰਾਸਾਊਂਡ ਕੇਂਦਰਾਂ ਦੇ ਰਿਕਾਰਡ ਦੀ ਜਾਂਚ ਕੀਤੀ ਗਈ। ਐੱਸਐੱਮਓ ਡਾ. ਭਰਤ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਹੁਕਮਾਂ ’ਤੇ ਅਲਟਰਾਸਾਊਂਡ ਕੇਂਦਰਾਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ। ਇਸ ਮੌਕੇ ਡਾ. ਭਰਤ ਸਿੰਘ ਨੇ ਕਿਹਾ ਕਿ ਇਨ੍ਹਾਂ ਸੈਂਟਰਾਂ ਦੀ ਜਾਂਚ ਦੌਰਾਨ ਇਹ ਦੇਖਿਆ ਗਿਆ ਹੈ ਕਿ ਕੇਂਦਰ ਸੰਚਾਲਕ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰ ਰਹੇ ਹਨ ਜਾਂ ਨਹੀਂ। ਉਨ੍ਹਾਂ ਦੱਸਿਆ ਕਿ ਇਸ ਜਾਚ ਦੌਰਾਨ ਜੇਕਰ ਕੋਈ ਖਾਮੀ ਪਾਈ ਜਾਂਦੀ ਹੈ ਤਾਂ ਕੇਂਦਰ ਸੰਚਾਲਕਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਜਾਂਚ ਦੀ ਵੀਡੀਓਗ੍ਰਾਫੀ ਵੀ ਕਰਵਾਈ ਗਈ। -ਪੱਤਰ ਪ੍ਰੇਰਕ