ਪੱਤਰ ਪ੍ਰੇਰਕ
ਪੰਚਕੂਲਾ, 2 ਅਗਸਤ
ਰਾਜ ਵਿਜੀਲੈਂਸ ਬਿਊਰੋ ਨੇ ਜੀਂਦ ਵਿੱਚ ਸੁਸਾਇਟੀ ਨੂੰ ਭੰਗ ਕਰਨ ਦੇ ਨਾਂ ’ਤੇ ਕੋ-ਆਪਰੇਟਿਵ ਸੁਸਾਇਟੀ ਦੇ ਇੰਸਪੈਕਟਰ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕਾਬੂ ਕੀਤੇ ਗਏ ਇੰਸਪੈਕਟਰ ਦੀ ਪਛਾਣ ਅਜੀਤ ਵਜੋਂ ਹੋਈ ਹੈ। ਜੀਂਦ ਜ਼ਿਲ੍ਹੇ ਦੇ ਪਿੰਡ ਦਾਲਮਵਾਲਾ ਦੇ ਰਹਿਣ ਵਾਲੇ ਧਰਮਬੀਰ ਨੇ ਇਸ ਸਬੰਧੀ ਵਿਜੀਲੈਂਸ ਨੂੰ ਸ਼ਿਕਾਇਤ ਦੇ ਕੇ ਦੱਸਿਆ ਕਿ ਪਿੰਡ ਦੀ ਹੀ ਸੁਸਾਇਟੀ ਦੇ ਕੇਸ ਨੂੰ ਰਫਾ-ਦਫਾ ਕਰਨ ਤੇ ਸੁਸਾਇਟੀ ਨੂੰ ਭੰਗ ਕਰਨ ਦੇ ਇਵਜ਼ ਵਿਚ ਇੰਸਪੈਕਟਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤ ਮਿਲਣ ਮਗਰੋਂ ਵਿਜੀਲੈਂਸ ਦੀ ਟੀਮ ਨੇ ਛਾਪਾ ਮਾਰ ਕੇ ਮੁਲਜ਼ਮ ਇੰਸਪਕੈਟਰ ਨੂੰ ਡਿਊਟੀ ਮੈਜਿਸਟ੍ਰੇਟ ਦੀ ਮੌਜੂਦਗੀ ਵਿਚ 50 ਹਜ਼ਾਰ ਦੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਵਿਜੀਲੈਂਸ ਦੀ ਟੀਮ ਹੁਣ ਅੱਗੇ ਦੀ ਜਾਂਚ ਵਿੱਚ ਲੱਗੀ ਹੋਈ ਹੈ।