DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Guru Nanak ਵੱਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਆ

ਗੁਰਦੁਆਰਾ ਗੁਰੂ ਨਾਨਕ ਦਰਬਾਰ ਤੋਂ ਨਾਨਕ ਝੀਰਾ ਸਾਹਿਬ ਤੱਕ ਪ੍ਰਭਾਤ ਫੇਰੀ

  • fb
  • twitter
  • whatsapp
  • whatsapp
featured-img featured-img
ਕੀਰਤਨ ਕਰਦਾ ਹੋਇਆ ਬੀਬੀਆਂ ਦਾ ਜੱਥਾ। -ਫੋਟੋ: ਸਤਨਾਮ ਸਿੰਘ
Advertisement

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਤੋਂ ਗੁਰਦੁਆਰਾ ਨਾਨਕ ਝੀਰਾ ਸਾਹਿਬ ਤੱਕ ਪ੍ਰਭਾਤ ਫੇਰੀ ਕੀਤੀ ਗਈ। ਪ੍ਰਭਾਤ ਫੇਰੀ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਮੀਤ ਗ੍ਰੰਥੀ ਗਿਆਨੀ ਸਾਹਿਬ ਸਿੰਘ ਨਲਵੀ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮਗਰੋਂ ਨਿਸ਼ਾਨ ਸਾਹਿਬ ਦੀ ਅਗਵਾਈ ਵਿਚ ਸੰਗਤਾਂ ਸ਼ਬਦ ਬਾਣੀ ਦਾ ਗਾਇਨ ਕਰਦੀਆਂ ਵੱਖ-ਵੱਖ ਗਲੀਆਂ ਮੁਹੱਲਿਆਂ ’ਚੋਂ ਹੁੰਦੀਆਂ ਹੋਈਆਂ ਗੁਰਦੁਆਰਾ ਨਾਨਕ ਝੀਰਾ ਸ਼ਾਹਿਬ ਪੁੱਜੀਆਂ, ਜਿਥੇ ਸੰਗਤ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਨੇ ਸੰਗਤ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ। ਗੁਰਦੁਆਰਾ ਗੁਰੂ ਨਾਨਕ ਦਰਬਾਰ ਦੇ ਹੈੱਡ ਗ੍ਰੰਥੀ ਅਤੇ ਪੰਥ ਵਿਦਵਾਨ ਗਿਆਨੀ ਸਾਹਿਬ ਸਿੰਘ ਨੇ ਸੰਗਤ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਤੇ ਉਨ੍ਹਾਂ ਨੂੰ ਕਿਰਤ ਕਰਨ, ਨਾਮ ਜਪਣ ਤੇ ਵੰਡ ਛਕਣ ਦਾ ਸੰਦੇਸ਼ ਦਿੱਤਾ । ਸਟੇਜ ਸਕੱਤਰ ਦੀ ਸੇਵਾ ਕਰਦਿਆਂ ਨਰਿੰਦਰ ਸਿੰਘ ਭਿੰਡਰ ਨੇ ਸੰਗਤ ਨੂੰ ਗੁਰੂ ਨਾਨਕ ਵੱਲੋਂ ਦਰਸਾਏ ਮਾਰਗ ’ਤੇ ਚਲੱਣ ਲਈ ਪ੍ਰੇਰਿਆ। ਉਨ੍ਹਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਭਾਵੇਂ ਸਾਰੀਆਂ ਭਾਸ਼ਾਵਾਂ ਪੜ੍ਹਨ, ਲਿਖਣ ਤੇ ਬੋਲਣ ਪਰ ਆਪਣੀ ਮਾਂ ਬੋਲੀ ਪੰਜਾਬੀ ਨੂੰ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਆਪਣੇ ਘਰਾਂ ਵਿਚ ਪੰਜਾਬੀ ਪੜ੍ਹੋ, ਪੰਜਾਬੀ ਬੋਲੋ ਅਤੇ ਪੰਜਾਬੀ ਹੀ ਲਿਖੋ। ਉਨ੍ਹਾਂ ਨੇ ਸਾਰੇ ਪਰਿਵਾਰਾਂ ਨੂੰ ਆਪਣੇ ਘਰਾਂ ਦੇ ਅੱਗੇ ਨਾਮ ਪਲੇਟਾਂ ਪੰਜਾਬੀ ਵਿਚ ਹੀ ਲਾਉਣ ਲਈ ਪ੍ਰੇਰਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਨਾਨਕ ਝੀਰਾ ਦੇ ਪ੍ਰਬੰਧਕਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਚੈਨ ਸਿੰਘ ਸਰਾਫ, ਮਲਕਿੰਦਰ ਸਿੰਘ, ਗੁਰਵਿੰਦਰ ਸਿੰਘ, ਇੰਦਰਜੀਤ ਸਿੰਘ, ਰਵਿੰਦਰਪਾਲ ਸਿੰਘ ਆਦਿ ਮੌਜੂਦ ਸਨ।

Advertisement
Advertisement
×