DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕਿਸਾਨ ਰਜਿਸਟਰੀ ਤੇ ਫ਼ਸਲ ਸਰਵੇਖਣ ’ਚ ਤੇਜ਼ੀ ਦੀ ਹਦਾਇਤ

ਡੀ ਸੀ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ

  • fb
  • twitter
  • whatsapp
  • whatsapp
featured-img featured-img
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡੀ ਸੀ ਵਿਵੇਕ ਭਾਰਤੀ।
Advertisement

ਡਿਪਟੀ ਕਮਿਸ਼ਨਰ ਡਾ. ਵਿਵੇਕ ਭਾਰਤੀ ਨੇ ਕਿਹਾ ਕਿ ਕਿਸਾਨ ਰਜਿਸਟਰੀ (ਐਗਰੀਸਟੈਕ) ਯੋਜਨਾ ਕਿਸਾਨਾਂ ਨੂੰ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਦੇਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਇਸ ਲਈ ਜ਼ਿਲ੍ਹੇ ਵਿੱਚ ਕਿਸਾਨਾਂ ਦੀ ਰਜਿਸਟਰੇਸ਼ਨ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਤੈਅ ਟੀਚੇ ਅਨੁਸਾਰ ਪਿੰਡਾਂ ਨੂੰ ਕਵਰ ਕਰਦਿਆਂ ਵੱਧ ਤੋਂ ਵੱਧ ਕਿਸਾਨਾਂ ਦੀ ਆਧਾਰ-ਆਧਾਰਿਤ ਇੱਕ ਵਾਰ ਵਰਤੇ ਜਾਣ ਵਾਲੇ ਪਾਸਵਰਡ (ਓਟੀਪੀ) ਰਾਹੀਂ ਤਸਦੀਕ ਕਰ ਕੇ ਰਜਿਸਟਰੇਸ਼ਨ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਖੇਤੀਬਾੜੀ, ਮਾਲ, ਪੰਚਾਇਤ ਅਤੇ ਸੂਚਨਾ ਤਕਨਾਲੋਜੀ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕਿਸਾਨ ਰਜਿਸਟਰੀ, ਡਿਜੀਟਲ ਫ਼ਸਲ ਸਰਵੇਖਣ ਅਤੇ ਮਾਲ ਵਿਭਾਗ ਨਾਲ ਸਬੰਧਤ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ। ਉਨ੍ਹਾਂ ਦੱਸਿਆ ਕਿ ਐਗਰੀਸਟੈਕ ਨੂੰ ਪ੍ਰਧਾਨ ਮੰਤਰੀ ਕਿਸਾਨ ਸਮੇਤ ਕਿਸਾਨ ਭਲਾਈ ਨਾਲ ਸਬੰਧਤ ਵੱਖ-ਵੱਖ ਯੋਜਨਾਵਾਂ ਨਾਲ ਜੋੜਿਆ ਜਾਵੇਗਾ। ਇਸ ਪ੍ਰਣਾਲੀ ਰਾਹੀਂ ਕਿਸਾਨਾਂ ਦੀ ਪਛਾਣ, ਜ਼ਮੀਨੀ ਰਿਕਾਰਡ ਅਤੇ ਫ਼ਸਲਾਂ ਨਾਲ ਸਬੰਧਤ ਜਾਣਕਾਰੀ ਦਾ ਡਿਜੀਟਲ ਅਤੇ ਤਸਦੀਕਸ਼ੁਦਾ ਰਿਕਾਰਡ ਤਿਆਰ ਹੋਵੇਗਾ। ਇਸ ਨਾਲ ਯੋਗ ਕਿਸਾਨਾਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਤੇਜ਼ੀ ਨਾਲ ਪਹੁੰਚਾਉਣ ਵਿੱਚ ਸਹਾਇਤਾ ਮਿਲੇਗੀ ਅਤੇ ਕਿਸਾਨਾਂ ਨੂੰ ਵਾਰ-ਵਾਰ ਦਸਤਾਵੇਜ਼ ਜਮ੍ਹਾਂ ਕਰਵਾਉਣ ਦੀ ਲੋੜ ਵੀ ਘਟੇਗੀ। ਡਾ. ਵਿਵੇਕ ਭਾਰਤੀ ਨੇ ਕਿਹਾ ਕਿ ਹਰ ਤਹਿਸੀਲ ਵਿੱਚ ਕਿਸਾਨ ਰਜਿਸਟਰੀ ਦੇ ਕੰਮ ਦੀ ਨਿਯਮਤ ਨਿਗਰਾਨੀ ਕੀਤੀ ਜਾਵੇ। ਹਰ ਰੋਜ਼ ਵੱਧ ਤੋਂ ਵੱਧ ਪਿੰਡਾਂ ਨੂੰ ਕਵਰ ਕਰਦਿਆਂ ਕਿਸਾਨਾਂ ਦੀ ਰਜਿਸਟਰੇਸ਼ਨ ਕਰਵਾਈ ਜਾਵੇ। ਤਸਦੀਕਸ਼ੁਦਾ ਰਿਕਾਰਡ ਨਾਲ ਕਿਸਾਨ ਕਰੈਡਿਟ ਕਾਰਡ, ਖੇਤੀਬਾੜੀ ਕਰਜ਼ਾ, ਫ਼ਸਲ ਬੀਮਾ ਅਤੇ ਸਬਸਿਡੀ ਵਰਗੀਆਂ ਸਹੂਲਤਾਂ ਤੱਕ ਪਹੁੰਚ ਆਸਾਨ ਹੋਵੇਗੀ। ਇਸ ਮੀਟਿੰਗ ਵਿੱਚ ਐੱਸ ਡੀ ਐੱਮ ਆਕਾਸ਼ ਸ਼ਰਮਾ, ਐੱਸ ਡੀ ਐੱਮ ਰਾਜੇਸ਼ ਕੁਮਾਰ, ਐੱਸ ਡੀ ਐੱਮ ਸੁਰਿੰਦਰ ਸਿੰਘ, ਮਾਲ ਅਧਿਕਾਰੀ ਸ਼ਿਆਮ ਲਾਲ, ਡੀ ਡੀ ਪੀ ਓ ਅਨੂਪ ਸਿੰਘ ਆਦਿ ਹਾਜ਼ਰ ਸਨ।

Advertisement
Advertisement
×