DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਯੂਨੀਵਰਸਿਟੀ ’ਚ ਅੰਤਰ-ਜ਼ੋਨਲ ਯੁਵਕ ਮੇਲਾ ਸ਼ੁਰੂ

ਮੁਕਾਬਲਿਆਂ ਵਿੱਚ 11 ਕਾਲਜਾਂ ਦੇ ਵਿਦਿਆਰਥੀ ਹਿੱਸਾ ਲੈਣਗੇ

  • fb
  • twitter
  • whatsapp
  • whatsapp
featured-img featured-img
ਮੁੱਖ ਮਹਿਮਾਨਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।
Advertisement

ਇੱਥੇ ਚੌਧਰੀ ਰਣਵੀਰ ਸਿੰਘ ਯੂਨੀਵਰਸਿਟੀ ਵਿੱਚ ਅੰਤਰ-ਜ਼ੋਨਲ ਯੁਵਕ ਮੇਲੇ ਦਾ ਆਗਾਜ਼ ਹੋ ਗਿਆ ਹੈ। ਯੁਵਕ ਮੇਲੇ ਵਿੱਚ ਵੱਖ-ਵੱਖ ਕਾਲਜਾਂ ਦੇ ਵੱਡੀ ਗਿਣਤੀ ਵਿਦਿਆਰਥੀ ਹਿੱਸਾ ਲੈ ਰਹੇ ਹਨ। ਮੇਲੇ ਦੇ ਮੁੱਖ ਮਹਿਮਾਨ ਵਜੋਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਮਪਾਲ ਸੈਣੀ ਸ਼ਾਮਲ ਹੋਏ ਜਿਨ੍ਹਾਂ ਦਾ ਸਵਾਗਤ ਰਸਿਸਟਰਾਰ ਡਾ. ਰਾਜੇਸ਼ ਬਾਂਸਲ ਵੱਲੋਂ ਕੀਤਾ ਗਿਆ। ਇਸ ਮੌਕੇ ਪ੍ਰੋ. ਰਾਮਪਾਲ ਸੈਣੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੱਭਿਆਚਾਰਕ ਗਤੀਵਿਧੀਆਂ ਵਿਦਿਆਰਥੀਆਂ ਦੇ ਅੰਦਰ ਛੁਪੇ ਹੋਏ ਹੁਨਰ ਨੂੰ ਨਿਖਾਰਨ ਦਾ ਕੰਮ ਕਰਦੀਆਂ ਹਨ ਅਤੇ ਉਨ੍ਹਾਂ ਵਿੱਚ ਆਤਮ-ਵਿਸਵਾਸ਼ ਦੇ ਮੌਕੇ ਪ੍ਰਦਾਨ ਕਰਦੀਆਂ ਹਨ। ਦਫ਼ਤਰ ਯੁਵਾ ਅਤੇ ਸੱਭਿਆਚਾਰਕ ਗਤੀਵਿਧੀਆਂ ਦੇ ਡਾਇਰੈਕਟਰ ਡਾ. ਅਨਿਲ ਨੇ ਦੱਸਿਆ ਕਿ ਇਸ ਅੰਤਰ-ਜ਼ੋਨਲ ਯੁਵਕ ਮੇਲੇ ਵਿੱਚ ਕੁੱਲ 43 ਵੱਖ-ਵੱਖ ਮੁਕਾਬਲੇ ਕਰਵਾਏ ਜਾ ਰਹੇ ਹਨ। ਹਰ ਮੁਕਾਬਲੇ ਵਿੱਚ ਪੰਜ ਟੀਮਾਂ ਦੀ ਭਾਗੀਦਾਰੀ ਤੈਅ ਕੀਤੀ ਗਈ ਹੈ। ਪ੍ਰੋਗਰਾਮ ਨੂੰ ਸਫਲ ਅਤੇ ਸੁਚਾਰੂ ਰੂਪ ਨਾਲ ਚਲਾਉਣ ਲਈ ਯੂਨੀਵਰਸਿਟੀ ਵਿੱਚ 6 ਮੰਚ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ’ਤੇ ਇੱਕੋ ਨਾਲ ਵੱਖ-ਵੱਖ ਸੱਭਿਆਚਾਰਕ ਤੇ ਸਾਹਿਤਕ ਮੁਕਾਬਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਮੇਲੇ ਵਿੱਚ 11 ਕਾਲਜਾਂ ਦੇ 300 ਦੇ ਕਰੀਬ ਵਿਦਿਆਰਥੀ ਹਿੱਸਾ ਲੈ ਰਹੇ ਹਨ। ਅੱਜ ਪਹਿਲੇ ਦਿਨ ਵਿਦਿਆਰਥੀਆਂ ਨੇ ਨ੍ਰਿਤ, ਸੰਗੀਤ, ਨਾਟਕ, ਚਿੱਤਰਕਲਾ, ਵਾਦ-ਵਿਵਾਦ ਅਤੇ ਹੋਰ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।

Advertisement
Advertisement
×