DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੌਮਾਂਤਰੀ ਸੂਰਜਕੁੰਡ ਮੇਲਾ ਸ਼ੁਰੂ

ਉਪ ਰਾਸ਼ਟਰਪਤੀ ਰਾਧਾਕ੍ਰਿਸ਼ਨਨ ਨੇ ਉਦਘਾਟਨ ਕੀਤਾ; ਵੱਖ-ਵੱਖ ਸਟਾਲਾਂ ਦਾ ਦੌਰਾ

  • fb
  • twitter
  • whatsapp
  • whatsapp
featured-img featured-img
ਮੇਲੇ ਵਿੱਚ ਸਟਾਲਾਂ ਦਾ ਨਿਰੀਖਣ ਕਰਦੇ ਹੋਏ ਉਪ ਰਾਸ਼ਟਰਪਤੀ ਸੀ ਪੀ ਰਾਧਾਕ੍ਰਿਸ਼ਨਨ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ। -ਫੋਟੋ: ਪੀਟੀਆਈ
Advertisement

ਇੱਥੇ 39ਵੇਂ ਕੌਮਾਂਤਰੀ ਸੂਰਜਕੁੰਡ ਆਤਮ-ਨਿਰਭਰ ਸ਼ਿਲਪ ਮੇਲੇ ਦਾ ਆਗਾਜ਼ ਹੋ ਗਿਆ ਹੈ। ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਉਪ ਰਾਸ਼ਟਰਪਤੀ ਸੀ ਪੀ ਰਾਧਾਕ੍ਰਿਸ਼ਨਨ ਅਤੇ ਵਿਸ਼ੇਸ਼ ਮਹਿਮਾਨ ਵਜੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ਿਰਕਤ ਕੀਤੀ। ਮੇਲੇ ਦੇ ਉਦਘਾਟਨ ਮਗਰੋਂ ਉਪ ਰਾਸ਼ਟਰਪਤੀ ਸੀ ਪੀ ਰਾਧਾਕ੍ਰਿਸ਼ਨਨ ਨੇ ਕਿਹਾ ਕਿ ਕਾਰੀਗਰ ਭਾਰਤ ਦੀ ਸੱਭਿਅਤਾ ਵਿਰਾਸਤ ਦੇ ਰਖਵਾਲੇ ਹਨ। ਜਾਣਕਾਰੀ ਅਨੁਸਾਰ ਇਹ ਮੇਲਾ ਆਤਮ-ਨਿਰਭਰ ਭਾਰਤ ਦੇ ਥੀਮ ਨੂੰ ਸਮਰਪਿਤ ਕੀਤਾ ਗਿਆ ਹੈ, ਜੋ ਕਿ 15 ਫਰਵਰੀ ਤੱਕ ਜਾਰੀ ਰਹੇਗਾ। ਇਸ ਵਿੱਚ ਦੇਸ਼-ਵਿਦੇਸ਼ ਦੇ ਕਾਰੀਗਰਾਂ ਦੇ ਸਟਾਲ ਲੱਗੇ ਹਨ। ਇਸ ਤੋਂ ਇਲਾਵਾ ਹਰਿਆਣਵੀ ਸੱਭਿਆਚਾਰ ਦੀ ਝਲਕ ਦੇਖਣ ਨੂੰ ਮਿਲ ਰਹੀ ਹੈ। ਮੇਲੇ ਦੇ ਉਦਘਾਟਨ ਮਗਰੋਂ ਉਪ ਰਾਸ਼ਟਰਪਤੀ ਸੀ ਪੀ ਰਾਧਾਕ੍ਰਿਸ਼ਨਨ ਨੇ ਕਿਹਾ, ‘‘ਕਾਰੀਗਰ ਭਾਰਤ ਦੀ ਸੱਭਿਅਤਾ ਵਿਰਾਸਤ ਦੇ ਰਖਵਾਲੇ ਹਨ ਅਤੇ ਇਹ ਮੇਲਾ ਦੇਸ਼ ਦੀ ਸੱਭਿਆਚਾਰਕ ਆਤਮਾ ਅਤੇ ਸਵੈ-ਨਿਰਭਰ ਭਾਵਨਾ ਨੂੰ ਦਰਸਾਉਂਦਾ ਹੈ।’’ ਇਸ ਦੌਰਾਨ ਉਪ ਰਾਸ਼ਟਰਪਤੀ ਨੇ ਭਾਈਵਾਲ ਦੇਸ਼ ਮਿਸਰ ਦੇ ਮੰਡਪ ਦਾ ਵੀ ਦੌਰਾ ਕੀਤਾ ਅਤੇ ਉੱਥੇ ਪ੍ਰਦਰਸ਼ਿਤ ਦਸਤਕਾਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਮੇਲੇ ਵਿੱਚ ਹੋਰ ਸਟਾਲਾਂ ਦਾ ਵੀ ਦੌਰਾ ਕੀਤਾ। ਰਾਧਾਕ੍ਰਿਸ਼ਨਨ ਨੇ ‘ਏਕ ਭਾਰਤ-ਸ਼੍ਰੇਸ਼ਠ ਭਾਰਤ’ ਸੱਭਿਆਚਾਰਕ ਪੇਸ਼ਕਾਰੀਆਂ ਨੂੰ ਵੀ ਦੇਖਿਆ ਅਤੇ ਭਾਰਤ ਦੀ ਅਮੀਰ ਸੱਭਿਆਚਾਰਕ ਵਿਭਿੰਨਤਾ ਨੂੰ ਪ੍ਰਦਰਸ਼ਿਤ ਕਰਨ ਵਾਲੇ ਕਲਾਕਾਰਾਂ ਦੇ ਮਨਮੋਹਕ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਇਸ ਮੌਕੇ ਸੰਸਦ ਮੈਂਬਰ ਕ੍ਰਿਸ਼ਨ ਪਾਲ ਗੁੱਜਰ, ਅਤੇ ਹਰਿਆਣਾ ਵਿਰਾਸਤ ਅਤੇ ਸੈਰ-ਸਪਾਟਾ ਮੰਤਰੀ ਅਰਵਿੰਦ ਕੁਮਾਰ ਸ਼ਰਮਾ ਸ਼ਾਮਲ ਸਨ।

Advertisement
Advertisement
×