DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

5 ਲੱਖ ਕਰੋੜ ਰੁਪਏ ਦੇ ਨਿਵੇਸ਼ ਦਾ ਟੀਚਾ: ਨਿਵੇਸ਼ਕਾਂ ਨੂੰ ਖਿੱਚਣ ਲਈ ਗੁਜਰਾਤ ਦੌਰੇ ’ਤੇ ਨਿਕਲੇ ਹਰਿਆਣਾ ਦੇ ਮੁੱਖ ਮੰਤਰੀ ਸੈਣੀ

ਸੂਰਤ ਅਤੇ ਗਾਂਧੀਨਗਰ ਵਿੱਚ ਰੋਡਸ਼ੋਅ ਰਾਹੀਂ ਉਦਯੋਗਿਕ ਭਾਈਵਾਲੀ ਦੀਆਂ ਸੰਭਾਵਨਾਵਾਂ ਤਲਾਸ਼ੇਗਾ ਵਫ਼ਦ; 10 ਲੱਖ ਨੌਕਰੀਆਂ ਦੇਣ ਦਾ ਟੀਚਾ

  • fb
  • twitter
  • whatsapp
  • whatsapp
featured-img featured-img
5 ਲੱਖ ਕਰੋੜ ਰੁਪਏ ਦੇ ਨਿਵੇਸ਼ ਦਾ ਟੀਚਾ: ਨਿਵੇਸ਼ਕਾਂ ਨੂੰ ਖਿੱਚਣ ਲਈ ਗੁਜਰਾਤ ਦੌਰੇ ’ਤੇ ਨਿਕਲੇ ਹਰਿਆਣਾ ਦੇ ਮੁੱਖ ਮੰਤਰੀ ਸੈਣੀ
Advertisement

ਹਰਿਆਣਾ ਵਿੱਚ ਨਵਾਂ ਨਿਵੇਸ਼ ਲਿਆਉਣ ਲਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ 27 ਅਤੇ 28 ਅਕਤੂਬਰ ਨੂੰ ਇੱਕ ਉੱਚ-ਪੱਧਰੀ ਵਫ਼ਦ ਦੀ ਅਗਵਾਈ ਕਰਦਿਆਂ ਗੁਜਰਾਤ ਦੇ ਦੌਰੇ 'ਤੇ ਜਾਣਗੇ। ਸੂਬਾ ਸਰਕਾਰ ਨੇ ਸਾਲ 2030-31 ਤੱਕ 5 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕਰਨ ਅਤੇ 10 ਲੱਖ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦਾ ਵੱਡਾ ਟੀਚਾ ਮਿੱਥਿਆ ਹੈ। ਇਸ ਦੋ-ਰੋਜ਼ਾ ਦੌਰੇ ਦੌਰਾਨ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ ਵੀ ਮੁੱਖ ਮੰਤਰੀ ਦੇ ਨਾਲ ਰਹਿਣਗੇ।

ਤੈਅ ਪ੍ਰੋਗਰਾਮ ਅਨੁਸਾਰ 27 ਅਕਤੂਬਰ ਨੂੰ ਮੁੱਖ ਮੰਤਰੀ ਸੂਰਤ ਵਿਖੇ ਉੱਘੇ ਕਾਰੋਬਾਰੀਆਂ ਨਾਲ ਮੀਟਿੰਗਾਂ ਕਰਕੇ ਸੂਬੇ ਵਿੱਚ ਉਦਯੋਗ ਸਥਾਪਤ ਕਰਨ ਦੀਆਂ ਸੰਭਾਵਨਾਵਾਂ ’ਤੇ ਚਰਚਾ ਕਰਨਗੇ। ਇਸ ਤੋਂ ਇਲਾਵਾ ਉਹ ‘ਪਰਵਾਸੀ ਮਿਲਣ ਸਮਾਰੋਹ’ ਵਿੱਚ ਹਿੱਸਾ ਲੈ ਕੇ ਹਰਿਆਣਵੀ ਭਾਈਚਾਰੇ ਨੂੰ ਨਿਵੇਸ਼ ਲਈ ਪ੍ਰੇਰਿਤ ਕਰਨਗੇ। ਅਗਲੇ ਦਿਨ, 28 ਅਕਤੂਬਰ ਨੂੰ ਗਾਂਧੀਨਗਰ ਵਿਖੇ ‘ਹਰਿਆਣਾ ਇਨਵੈਸਟਮੈਂਟ ਰੋਡਸ਼ੋਅ’ ਕਰਵਾਇਆ ਜਾਵੇਗਾ, ਜਿਸ ਵਿੱਚ ਵੱਖ-ਵੱਖ ਖੇਤਰਾਂ ਦੇ ਪ੍ਰਮੁੱਖ ਸਨਅਤਕਾਰ ਅਤੇ ਨਿਵੇਸ਼ਕ ਸ਼ਾਮਲ ਹੋਣਗੇ।

Advertisement

ਇਸ ਰੋਡਸ਼ੋਅ ਦਾ ਮੁੱਖ ਮਕਸਦ ਹਰਿਆਣਾ ਦੇ ਉੱਨਤ ਬੁਨਿਆਦੀ ਢਾਂਚੇ, ਹੁਨਰਮੰਦ ਮਨੁੱਖੀ ਸ਼ਕਤੀ ਅਤੇ ਨਿਵੇਸ਼ਕ-ਪੱਖੀ ਨੀਤੀਆਂ ਨੂੰ ਪੇਸ਼ ਕਰਨਾ ਹੈ। ਦੌਰੇ ਦੌਰਾਨ ਕਈ ਅਹਿਮ ਸਮਝੌਤਿਆਂ (MoUs) ’ਤੇ ਦਸਤਖ਼ਤ ਹੋਣ ਦੀ ਉਮੀਦ ਹੈ। ਉਦਯੋਗ ਵਿਭਾਗ ਦੇ ਪ੍ਰਮੁੱਖ ਸਕੱਤਰ ਡਾ. ਅਮਿਤ ਅਗਰਵਾਲ ਨੇ ਕਿਹਾ ਕਿ ਇਹ ਦੌਰਾ ਕਾਰੋਬਾਰੀ ਭਾਈਚਾਰੇ ਸਾਹਮਣੇ ਸੂਬੇ ਦੀਆਂ ਆਰਥਿਕ ਸੰਭਾਵਨਾਵਾਂ ਨੂੰ ਮਜ਼ਬੂਤੀ ਨਾਲ ਪੇਸ਼ ਕਰੇਗਾ।

Advertisement

‘ਮੇਕ ਇਨ ਹਰਿਆਣਾ ਇੰਡਸਟਰੀਅਲ ਪਾਲਿਸੀ-2026’ ਤਹਿਤ ਸਰਕਾਰ ਉਦਯੋਗਿਕ ਵਿਕਾਸ ਨੂੰ ਤੇਜ਼ ਕਰਨਾ ਅਤੇ ਨਿਰਮਾਣ ਖੇਤਰ ਨੂੰ ਬੜ੍ਹਾਵਾ ਦੇਣਾ ਚਾਹੁੰਦੀ ਹੈ। ਸਰਕਾਰ ਨੂੰ ਪੂਰੀ ਉਮੀਦ ਹੈ ਕਿ ਇਸ ਪਹਿਲਕਦਮੀ ਨਾਲ ਸੂਬੇ ਵਿੱਚ ਨਵੇਂ ਉਦਯੋਗ ਲੱਗਣਗੇ ਅਤੇ ਨੌਜਵਾਨਾਂ ਲਈ ਵੱਡੇ ਪੱਧਰ ’ਤੇ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।

Advertisement
×