ਸ਼ਹੀਦੀ ਦਿਹਾੜੇ ਦੇ ਸਮਾਗਮ ’ਚ ਸ਼ਾਮਲ ਹੋਣ ਦਾ ਸੱਦਾ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਦੁਨੀਆਂ ਵਿੱਚ ਧਰਮ ਨੂੰ ਬਚਾਉਣ ਲਈ ਸਭ ਤੋਂ ਵੱਡੀ ਕੁਰਬਾਨੀ ਦਿੱਤੀ। ਇਸ ਦੀ ਉਨ੍ਹਾਂ ਦੇ 350ਵੇਂ ਸ਼ਹੀਦੀ ਸਮਾਗਮ ਵਿੱਚ ਹਰ ਪਰਿਵਾਰ ਨੂੰ ਸ਼ਾਮਲ ਹੋਣਾ ਚਾਹੀਦਾ ਹੈ। ਪ੍ਰਧਾਨ...
Advertisement
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਦੁਨੀਆਂ ਵਿੱਚ ਧਰਮ ਨੂੰ ਬਚਾਉਣ ਲਈ ਸਭ ਤੋਂ ਵੱਡੀ ਕੁਰਬਾਨੀ ਦਿੱਤੀ। ਇਸ ਦੀ ਉਨ੍ਹਾਂ ਦੇ 350ਵੇਂ ਸ਼ਹੀਦੀ ਸਮਾਗਮ ਵਿੱਚ ਹਰ ਪਰਿਵਾਰ ਨੂੰ ਸ਼ਾਮਲ ਹੋਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਇਸ ਕੌਮੀ ਪੱਧਰ ਦੇ ਸਮਾਗਮ ਨੂੰ ਸੰਬੋਧਨ ਕਰਨ ਲਈ ਆ ਰਹੇ ਹਨ। ਮੁੱਖ ਮੰਤਰੀ ਜਿਮਖਾਨਾ ਕਲੱਬ ਕੁਰੂਕਸ਼ੇਤਰ ਵਿੱਚ ਭਾਜਪਾ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ ਮੁੱਖ ਮੰਤਰੀ ਨੇ ਬਿਹਾਰ ਵਿੱਚ ਜਿੱਤ ਲਈ ਸਾਰੇ ਵਰਕਰਾਂ ਨੂੰ ਵਧਾਈ ਦਿੱਤੀ। ਸੂਬਾ ਪ੍ਰਧਾਨ ਮੋਹਨ ਲਾਲ ਬੜੋਲੀ ਨੇ ਸ਼ਹੀਦੀ ਸਮਾਗਮ ਲਈ ਸਾਰੇ ਪਾਰਟੀ ਵਰਕਰਾਂ ਦੀਆਂ ਡਿਊਟੀਆਂ ਲਾਈਆਂ। ਸੰਸਦ ਮੈਂਬਰ ਨਵੀਨ ਜਿੰਦਲ ਨੇ ਕਿਹਾ ਕਿ ਕੁਰੂਕਸ਼ੇਤਰ ਵਿੱਚ ਕਈ ਕੌਮੀ ਪੱਧਰ ਦੇ ਪ੍ਰੋਗਰਾਮ ਕੀਤੇ ਜਾ ਰਹੇ ਹਨ। ਇਨ੍ਹਾਂ ਵਿੱਚ ਅੰਤਰਰਾਜੀ ਗੀਤਾ ਜੈਅੰਤੀ ਉਤਸਵ ਤੇ ਗੁਰੂ ਤੇਗ ਬਹਾਦਰ ਦੇ 350 ਸ਼ਹੀਦੀ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਸ਼ਾਮਲ ਹਨ।
Advertisement
Advertisement
×

