DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨੌਜਵਾਨਾਂ ਨੂੰ ਸਾਂਗ ਕਲਾ ਨਾਲ ਜੁੜਨ ਦਾ ਸੱਦਾ

ਸੂਚਨਾ ਤੇ ਲੋਕ ਸੰਪਰਕ ਵਿਭਾਗ ਦਾ ਪੰਜ ਰੋਜ਼ਾ ਸਾਂਗ ਮਹਾਉਤਸਵ ਜਾਰੀ

  • fb
  • twitter
  • whatsapp
  • whatsapp
featured-img featured-img
ਆਪਣੀ ਕਲਾ ਦਾ ਮੁਜ਼ਾਹਰਾ ਕਰਦੇ ਹੋਏ ਕਲਾਕਾਰ।
Advertisement

ਹਰਿਆਣਾ ਦੇ ਸੂਚਨਾ, ਲੋਕ ਸੰਪਰਕ ਤੇ ਭਾਸ਼ਾ ਵਿਭਾਗ ਵੱਲੋਂ ਕਲਾ ਪਰਿਸ਼ਦ ਦੇ ਭਰਤਮੁਨੀ ਰੰਗਸ਼ਾਲਾ ਦੇ ਆਡੀਟੋਰੀਅਮ ਵਿੱਚ ਕਰਵਾਏ ਜਾ ਰਹੇ ਪੰਜ ਰੋਜ਼ਾ ਸਾਂਗ ਉਤਸਵ ਦੇ ਚੌਥੇ ਦਿਨ ਕਲਾਕਾਰਾਂ ਨੇ ਆਪਣੀ ਪੇਸ਼ਕਾਰੀ ਨਾਲ ਵਿਰਾਸਤੀ ਰੰਗ ਬਿਖੇਰੇ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਹਰਿਆਣਾ ਪਸ਼ੂ-ਧਨ ਤੇ ਡੇਅਰੀ ਵਿਕਾਸ ਬੋਰਡ ਦੇ ਚੇਅਰਮੈਨ ਧਰਮਵੀਰ ਮਿਰਜ਼ਾਪੁਰ ਨੇ ਕਿਹਾ ਕਿ ਸਾਂਗ ਸ਼ੈਲੀ ਨੌਜਵਾਨ ਪੀੜ੍ਹੀ ਨੂੰ ਸਭਿਆਚਾਰ ਤੇ ਪਰੰਪਰਾਵਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਵਿਭਾਗ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।

ਮਿਰਜ਼ਾਪੁਰ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਲੋਕ ਕਲਾ, ਸਭਿਆਚਾਰ ਅਤੇ ਕਲਾਕਾਰਾਂ ਦੇ ਵਿਕਾਸ ਲਈ ਲਗਾਤਾਰ ਨਵੀਆਂ ਯੋਜਨਾਵਾਂ ਲਾਗੂ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਸੂਬੇ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਲਈ ਸਾਂਗ ਮਹੋਤਸਵ ਵਰਗਾ ਵਿਲੱਖਣ ਮੰਚ ਮੁਹੱਈਆ ਕਰਵਾਇਆ ਹੈ, ਜਿੱਥੇ ਸੂਬੇ ਭਰ ਦੀਆਂ ਲਗਪਗ 25 ਸਾਂਗ ਟੋਲੀਆਂ ਨੇ ਆਪਣੀ ਕਲਾ ਦਾ ਮੁਜ਼ਾਹਰਾ ਕੀਤਾ ਹੈ। ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਅਤੇ ਹੋਰ ਪਤਵੰਤਿਆਂ ਨੇ ਪ੍ਰਸਿੱਧ ਸਾਂਗੀ ਧਨਪਤ ਸਿੰਘ ਦੀ ਤਸਵੀਰ ’ਤੇ ਫੁੱਲ ਮਾਲਾਵਾਂ ਭੇਟ ਕਰਕੇ ਕੀਤੀ।

Advertisement

ਜ਼ਿਲ੍ਹਾ ਸੂਚਨਾ ਤੇ ਲੋਕ ਸੰਪਰਕ ਅਧਿਕਾਰੀ ਡਾ. ਨਰਿੰਦਰ ਸਿੰਘ ਨੇ ਮੁੱਖ ਮਹਿਮਾਨ ਨੂੰ ਪੌਦਾ ਭੇਟ ਕਰ ਕੇ ਸਵਾਗਤ ਕੀਤਾ। ਆਪਣੇ ਸੰਬੋਧਨ ਵਿੱਚ ਚੇਅਰਮੈਨ ਮਿਰਜ਼ਾਪੁਰ ਨੇ ਕਿਹਾ ਕਿ ਸਾਂਗ ਕਲਾ ਸਿਰਫ਼ ਮਨੋਰੰਜਨ ਦਾ ਸਾਧਨ ਨਹੀਂ ਹੈ, ਸਗੋਂ ਇਹ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦਾ ਵੀ ਜ਼ਰੀਆ ਹੈ। ਉਨ੍ਹਾਂ ਦੱਸਿਆ ਕਿ ਇਹ ਉਤਸਵ ਪ੍ਰਸਿੱਧ ਸਾਂਗੀ ਧਨਪਤ ਸਿੰਘ ਦੀ ਯਾਦ ਵਿੱਚ ਮਨਾਇਆ ਜਾ ਰਿਹਾ ਹੈ।

Advertisement

ਇਸ ਮੌਕੇ ਐਲਾਨ ਕੀਤਾ ਗਿਆ ਕਿ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੀਆਂ ਸਾਰੀਆਂ ਟੀਮਾਂ ਨੂੰ 30 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ, ਜਦਕਿ ਪਹਿਲੇ ਸਥਾਨ ‘ਤੇ ਆਉਣ ਵਾਲੀ ਟੀਮ ਨੂੰ ਮੁੱਖ ਮੰਤਰੀ ਵੱਲੋਂ ਇੱਕ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਕਲਾਕਾਰਾਂ ਦੀ ਦਮਦਾਰ ਪੇਸ਼ਕਾਰੀ ਨੇ ਦੂਰ-ਦੂਰ ਤੋਂ ਆਏ ਦਰਸ਼ਕਾਂ ਨੂੰ ਕੀਲ ਕੇ ਰੱਖ ਦਿੱਤਾ। ਇਸ ਮੌਕੇ ਪਦਮਸ਼੍ਰੀ ਮਹਾਵੀਰ ਗੁੱਡੂ, ਰਾਸ਼ਟਰਪਤੀ ਪੁਰਸਕਾਰ ਜੇਤੂ ਪ੍ਰੇਮ ਦੇਹਾਤੀ, ਪ੍ਰੋ. ਰਾਮ ਨਿਵਾਸ ਸਹਿਰਾਵਤ ਅਤੇ ਡਾ. ਹਨੀਫ ਖਾਨ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

Advertisement
×