ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 14 ਸਤੰਬਰ
ਅੰਬਾਲਾ ਪੁਲੀਸ ਵੱਲੋਂ ਬੁਲੇਟ ਮੋਟਰਸਾਈਕਲਾਂ ’ਤੇ ਪਟਾਕੇ ਵਜਾ ਕੇ ਆਵਾਜ਼ ਪ੍ਰਦੂਸ਼ਣ ਫੈਲਾਉਣ ਅਤੇ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਮੋਟਰਸਾਈਕਲ ਚਾਲਕਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾ ਕੇ 196 ਮੋਟਰਸਾਈਕਲਾਂ ਦੇ ਚਲਾਨ ਕੀਤੇ ਗਏ। ਇਨ੍ਹਾਂ ਵਿਚੋਂ 40 ਮੋਟਰਸਾਈਕਲ ਜ਼ਬਤ ਕੀਤੇ ਗਏ। ਸਾਈਲੈਂਸਰ ਬਦਲਣ ਵਾਲੇ ਤਿੰਨ ਦੁਕਾਨਦਾਰਾਂ ਖ਼ਿਲਾਫ਼ ਕਾਰਵਾਈ ਕਰਕੇ ਉਨ੍ਹਾਂ ਨੂੰ ਭਵਿੱਖ ਵਿਚ ਮੋਟਰਸਾਈਕਲਾਂ ਦੇ ਸਾਈਲੈਂਸਰ ਨਾ ਬਦਲਣ ਬਾਰੇ ਹਿਦਾਇਤ ਵੀ ਕੀਤੀ ਗਈ। ਐੱਸਪੀ ਨੇ ਕਿਹਾ ਕਿ ਪਟਾਕੇ ਪਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।