ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਆਈਪੀਐੱਸ ਅਧਿਕਾਰੀ ਪੂਰਨ ਕੁਮਾਰ ਦਾ ਪਰਿਵਾਰ ਪੋਸਟਮਾਰਟਮ ਲਈ ਸਹਿਮਤ

ਮੌਤ ਤੋਂ ਚਾਰ ਦਿਨ ਬਾਅਦ ਅੱਜ ਹੋ ਸਕਦੈ ਸਸਕਾਰ; ਪਰਿਵਾਰ ਨੇ ਹਰਿਆਣਾ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਮਗਰੋਂ ਲਿਆ ਫ਼ੈਸਲਾ
Advertisement
2001 ਬੈਚ ਦੇ ਆਈਪੀਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਦੇ ਸੈਕਟਰ-11 ਸਥਿਤ ਆਪਣੇ ਘਰ ’ਚ ਖੁਦਕੁਸ਼ੀ ਕਰਨ ਤੋਂ ਚਾਰ ਦਿਨ ਬਾਅਦ ਉਨ੍ਹਾਂ ਦਾ ਪਰਿਵਾਰ ਨੇ ਅੱਜ ਸਵੇਰੇ ਪੋਸਟਮਾਰਟਮ ਕਰਵਾਉਣ ਲਈ ਸਹਿਮਤੀ ਦਿੱਤੀ ਹੈ।

ਸੂਤਰਾਂ ਨੇ ਦੱਸਿਆ ਕਿ ਪਰਿਵਾਰ ਨੇ ਇਹ ਫ਼ੈਸਲਾ ਹਰਿਆਣਾ ਸਰਕਾਰ ਦੇ ਉੱਚ ਅਧਿਕਾਰੀਆਂ ਦੇ ਸਮਝਾਉਣ ਤੋਂ ਬਾਅਦ ਲਿਆ ਹੈ।

Advertisement

ਹਾਲਾਂਕਿ ਹਸਪਤਾਲ ਨੂੰ ਬੇਨਤੀ ਪ੍ਰਾਪਤ ਹੋ ਗਈ ਹੈ ਅਤੇ ਮੈਡੀਕਲ ਬੋਰਡ ਬਣਾਉਣ ਦੀ ਪ੍ਰਕਿਰਿਆ ਚੱਲ ਰਹੀ ਹੈ। ਮ੍ਰਿਤਕ ਅਧਿਕਾਰੀ ਦੇ ਭਰਾ ਵਿਕਰਮ ਕੁਮਾਰ ਨੇ ਕਿਹਾ ਕਿ ਪਰਿਵਾਰ ਦੇਰ ਸ਼ਾਮ ਤੱਕ ਇਸ ਮਾਮਲੇ ’ਤੇ ਚਰਚਾ ਕਰ ਰਿਹਾ ਸੀ। ਉਨ੍ਹਾਂ ਕਿਹਾ, ‘‘ਅਸੀਂ ਜਲਦੀ ਹੀ ਹਸਪਤਾਲ ਪ੍ਰਸ਼ਾਸਨ ਨੂੰ ਆਪਣੇ ਫ਼ੈਸਲੇ ਬਾਰੇ ਸੂਚਿਤ ਕਰਾਂਗੇ।’’

ਸਰਕਾਰ ਨੇ ਕੱਲ੍ਹ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਨੂੰ ਭੇਜਿਆ, ਜਿਸ ਤੋਂ ਬਾਅਦ ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਵੀ ਪਰਿਵਾਰ ਨਾਲ ਕਈ ਵਾਰ ਮੁਲਾਕਾਤ ਕੀਤੀ। ਦਿਨ ਦੌਰਾਨ ਵਧੀਕ ਮੁੱਖ ਸਕੱਤਰ (ਗ੍ਰਹਿ) ਸੁਮਿਤਾ ਮਿਸ਼ਰਾ ਵੀ ਮੁੱਖ ਸਕੱਤਰ ਦੇ ਨਾਲ ਸਨ ਅਤੇ ਦੋਵਾਂ ਅਧਿਕਾਰੀਆਂ ਨੇ ਪਰਿਵਾਰ ਨੂੰ ਪੋਸਟਮਾਰਟਮ ਅਤੇ ਅੰਤਿਮ ਸੰਸਕਾਰ ਲਈ ਸਹਿਮਤ ਹੋਣ ਲਈ ਮਨਾਉਣ ਦੀ ਕੋਸ਼ਿਸ਼ ਵਿੱਚ ਲਗਭਗ ਦੋ ਘੰਟੇ ਬਿਤਾਏ।

ਸੂਤਰਾਂ ਨੇ ਦੱਸਿਆ ਕਿ ਪੋਸਟਮਾਰਟਮ ਲਈ ਹਸਪਤਾਲ ਨੂੰ ਰਸਮੀ ਬੇਨਤੀ ਭੇਜ ਦਿੱਤੀ ਗਈ ਹੈ। ਪੋਸਟਮਾਰਟਮ ਪ੍ਰਕਿਰਿਆ ਵਿੱਚ ਲਗਭਗ ਇੱਕ ਘੰਟਾ ਲੱਗਣ ਦੀ ਉਮੀਦ ਹੈ। ਪਰਿਵਾਰ ਨੇ ਅਜੇ ਤੱਕ ਅੰਤਿਮ ਸੰਸਕਾਰ ਦੀ ਤਾਰੀਖ਼ ਨਿਰਧਾਰਤ ਨਹੀਂ ਕੀਤੀ ਹੈ, ਹਾਲਾਂਕਿ ਸੂਤਰਾਂ ਦਾ ਕਹਿਣਾ ਹੈ ਕਿ ਇਹ ਅੱਜ ਹੋਣ ਦੀ ਸੰਭਾਵਨਾ ਹੈ।

 

 

Advertisement
Tags :
Deceased officerFamily decisionFuneral arrangementsGovernment interventionHaryana GovernmentIPS Officer Suicidelatest punjabi newsPost-mortem delayPunjabi Newspunjabi news latestpunjabi news updatePunjabi TribunePunjabi tribune latestPunjabi Tribune Newspunjabi tribune updateSector 11Y Puran Kumarਪੰਜਾਬੀ ਖ਼ਬਰਾਂਪੰਜਾਬੀ ਟ੍ਰਿਬਿਊਨ
Show comments