ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਆਈਪੀਐਸ ਅਧਿਕਾਰੀ ਖੁਦਕੁਸ਼ੀ ਮਾਮਲਾ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਡੀਜੀਪੀ. ਚੰਡੀਗੜ੍ਹ ਤੋਂ ਰਿਪੋਰਟ ਤਲਬ

IPS officer suicide case: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਹਰਿਆਣਾ ਦੇ ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਵਲੋਂ ਚੰਡੀਗੜ੍ਹ ਵਿੱਚ ਬੀਤੇ ਦਿਨੀਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਵਿੱਚ ਸੂ-ਮੋਟੋ ਨੋਟਿਸ ਲੈਂਦਿਆਂ ਡੀਜੀਪੀ ਚੰਡੀਗੜ੍ਹ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਬਾਰੇ ਪੰਜਾਬ...
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ।
Advertisement

IPS officer suicide case: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਹਰਿਆਣਾ ਦੇ ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਵਲੋਂ ਚੰਡੀਗੜ੍ਹ ਵਿੱਚ ਬੀਤੇ ਦਿਨੀਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਵਿੱਚ ਸੂ-ਮੋਟੋ ਨੋਟਿਸ ਲੈਂਦਿਆਂ ਡੀਜੀਪੀ ਚੰਡੀਗੜ੍ਹ ਤੋਂ ਰਿਪੋਰਟ ਤਲਬ ਕੀਤੀ ਹੈ।

ਇਸ ਬਾਰੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਅਖ਼ਬਾਰ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਜਿਸ ’ਤੇ ਕਾਰਵਾਈ ਕਰਦਿਆਂ ਉਨ੍ਹਾਂ ਡਾਇਰੈਕਟਰ ਜਨਰਲ ਆਫ਼ ਪੁਲੀਸ ਚੰਡੀਗੜ੍ਹ ਨੂੰ ਹਦਾਇਤ ਕੀਤੀ ਹੈ ਕਿ ਉਹ ਇਸ ਮਾਮਲੇ ਸਬੰਧੀ ਰਿਪੋਰਟ ਅਤੇ ਮ੍ਰਿਤਕ ਅਧਿਕਾਰੀ ਦੇ ਸੁਸਾਇਡ ਨੋਟ ਅਤੇ ਉਨ੍ਹਾਂ ਦੀ ਪਤਨੀ ਅਮਨੀਤ ਕੌਰ ਵਲੋਂ ਦਿੱਤੀ ਗਈ ਸ਼ਿਕਾਇਤ ਉੱਤੇ ਹੁਣ ਤੱਕ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਏ.ਡੀ.ਜੀ.ਪੀ. ਪੱਧਰ ਦੇ ਅਧਿਕਾਰੀ ਰਾਹੀਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਿਖੇ 13 ਅਕਤੂਬਰ 2025 ਨੂੰ ਪੇਸ਼ ਕਰਨ।

Advertisement

ਇਸ ਦੇ ਨਾਲ ਹੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ 13 ਅਕਤੂਬਰ 2025 ਦਿਨ ਸੋਮਵਾਰ ਨੂੰ ਪੀੜਤ ਪਰਿਵਾਰ ਦੇ ਘਰ ਜਾ ਕੇ ਮੁਲਾਕਾਤ ਵੀ ਕਰਨਗੇ।

Advertisement
Tags :
Chandigarh PoliceCustodial Death InquiryDGP ChandigarhHuman Rights IndiaJustice For SCsLaw And Order IndiaPolice AccountabilityPunjabi TribunePunjabi Tribune Latest NewsPunjabi Tribune Newspunjabi tribune updatePunjabSCCommissionSC Commission IndiaSuo Motu NoticeYp Puran Kumarਪੰਜਾਬੀ ਟ੍ਰਿਬਿਊਨ ਖ਼ਬਰਾਂਪੰਜਾਬੀ ਟ੍ਰਿਬਿਊਨ ਤਾਜ਼ਾ ਖ਼ਬਰਾਂ
Show comments