ਆਈਪੀਐੱਸ ਅਧਿਕਾਰੀ ਖੁਦਕੁਸ਼ੀ ਮਾਮਲਾ: ਤਿਲੰਗਾਨਾ ਦੇ ਉਪ ਮੁੱਖ ਮੰਤਰੀ ਭੱਟੀ ਵਿਕਰਮ ਅਰਕਾ ਮਾਲੂ ਵੱਲੋਂ ਪਰਿਵਾਰ ਨਾਲ ਮੁਲਾਕਾਤ
ਪੀੜਿਤ ਪਰਿਵਾਰ ਡੀਜੀਪੀ ਦੀ ਗ੍ਰਿਫਤਾਰੀ ਹੁਣ ਤੱਕ ਪੋਸਟਮਾਰਟਮ ਨਾ ਕਰਵਾਉਣ ਲਈ ਅੜਿਆ
Advertisement
ਹਰਿਆਣਾ ਦੇ ਆਈਪੀਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਦਾ ਸੱਤਵੇਂ ਦਿਨ ਵੀ ਪੋਸਟਮਾਰਟਮ ਨਹੀਂ ਹੋ ਸਕਿਆ ਹੈ। ਅੱਜ ਤਿਲੰਗਾਨਾ ਦੇ ਉਪ ਮੁੱਖ ਮੰਤਰੀ ਭੱਟੀ ਵਿਕਰਮ ਅਰਕਾ ਮਾਲੂ ਵੱਲੋਂ ਪੀੜਿਤ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਰਿਵਾਰ ਨਾਲ ਖੜ੍ਹੇ ਹਨ।
ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਡੀਜੀਪੀ ਸ਼ਤਰੂਜੀਤ ਕਪੂਰ ਨੂੰ ਬਚਾਉਣ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲਈ ਖੁਦਕੁਸ਼ੀ ਪੱਤਰ ਵਿੱਚ ਲਿਖੇ ਗਏ ਨਾਮਾਂ ਵਾਲੇ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕਰਕੇ ਬਣਦੀ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਜਲਦ ਤੋਂ ਜਲਦ ਇਨਸਾਫ ਦਿੱਤਾ ਜਾਵੇ। ਦੂਜੇ ਪਾਸੇ ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਹਰਿਆਣਾ ਦੇ ਡੀਜੀਪੀ ਸ਼ਤਰੂਜੀਤ ਕਪੂਰ ਨੂੰ ਅਹੁਦੇ ਤੋਂ ਹਟਾ ਕੇ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਉਹ ਪੋਸਟਮਾਰਟਮ ਨਹੀਂ ਕਰਵਾਉਣਗੇ।
Advertisement
Advertisement