ਗੁਰਦੀਪ ਸਿੰਘ ਭੱਟੀ
ਟੋਹਾਣਾ, 21 ਸਤੰਬਰ
ਕੁਪਵਾੜਾ ਸੈਕਟਰ ਵਿੱਚ ਬੀਤੇ ਦਿਨ ਸ਼ਹੀਦ ਹੋਏ ਫ਼ੌਜੀ ਜਵਾਨ ਜੈਪਾਲ ਦਾ ਅੱਜ ਇੱਥੇ ਸਵਰਗ ਆਸ਼ਰਮ ਵਿੱਚ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਫ਼ੌਜ ਦੇ ਅਧਿਕਾਰੀਆਂ, ਸ਼ਹੀਦ ਦੇ ਪਰਿਵਾਰ, ਜ਼ਿਲ੍ਹਾ ਅਧਿਕਾਰੀਆਂ ਅਤੇ ਇਲਾਕਾ ਵਾਸੀਆਂ ਨੇ ਉਸ ਨੂੰ ਅੰਤਿਮ ਵਿਦਾਇਗੀ ਦਿੱਤੀ। ਸ਼ਹੀਦ ਦੇ ਪਿਤਾ ਅਤੇ ਪੰਜ ਸਾਲਾ ਬੇਟੇ ਪ੍ਰੀਤ ਨੇ ਚਿਤਾ ਨੂੰ ਅਗਨੀ ਦਿਖਾਈ। ਇਸ ਮੌਕੇ ਫ਼ੌਜ ਦੇ ਅਧਿਕਾਰੀਆਂ ਵੱਲੋਂ ਸ਼ਹੀਦ ਨੂੰ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ ਤੇ ਭਾਜਪਾ ਦੇ ਸਾਬਕਾ ਸੂਬਾਈ ਪ੍ਰਧਾਨ ਸੁਭਾਸ਼ ਬਰਾਲਾ, ਵਿਧਾਇਕ ਦਵਿੰਦਰ ਸਿੰਘ ਬਬਲੀ ਅਤੇ ਸਬ-ਡਿਵੀਜ਼ਨ ਟੋਹਾਣਾ ਦੇ ਅਧਿਕਾਰੀਆਂ ਨੇ ਜਵਾਨ ਨੂੰ ਸ਼ਰਧਾਂਜਲੀ ਭੇਟ ਕੀਤੀ।