ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 17 ਅਗਸਤ
ਹਰਿਆਣਾ ਸਰਕਾਰ ਨੇ ਜਨਮ ਅਸ਼ਟਮੀ ਤਿਉਹਾਰ ਦੇ ਮੱਦੇਨਜ਼ਰ ਸੂਬੇ ਵਿੱਚ 19 ਅਗਸਤ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਇਹ ਛੁੱਟੀ 18 ਅਗਸਤ ਦੀ ਐਲਾਨੀ ਗਈ ਸੀ। ਹੁਣ 19 ਅਗਸਤ ਨੂੰ ਸਰਕਾਰੀ ਦਫ਼ਤਰ, ਬੋਰਡ ਤੇ ਕਾਰਪੋਰਸ਼ਨਾਂ, ਵਿਦਿਅਕ ਅਦਾਰੇ ਤੇ ਹੋਰ ਸੰਸਥਾਵਾਂ ਵਿੱਚ ਛੁੱਟੀ ਰਹੇਗੀ।