ਜੀਂਦ (ਹਰਿਆਣਾ), 24 ਮਈ
ਜੀਂਦ-ਚੰਡੀਗੜ੍ਹ ਰੋਡ ‘ਤੇ ਕੰਡੇਲਾ ਪਿੰਡ ਨੇੜੇ ਅੱਜ ਸਵੇਰੇ ਟਰੱਕ ਅਤੇ ਪਿਕਅੱਪ ਦੀ ਟੱਕਰ ‘ਚ ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਮੌਤ ਹੋ ਗਈ ਅਤੇ 17 ਜ਼ਖ਼ਮੀ ਹੋ ਗਏ। ਸਦਰ ਥਾਣਾ ਇੰਚਾਰਜ ਦਿਨੇਸ਼ ਕੁਮਾਰ ਨੇ ਦੱਸਿਆ ਕਿ ਇਹ ਲੋਕ ਆਪਣੇ ਪਰਿਵਾਰ ਦੇ ਮੈਂਬਰ ਦੀ ਮੌਤ ਤੋਂ ਬਾਅਦ ਉਸ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਲਈ ਹਰਿਦੁਆਰ ਗਏ ਸਨ ਅਤੇ ਉਥੋਂ ਪਰਤਦੇ ਸਮੇਂ ਇਨ੍ਹਾਂ ਦੀ ਗੱਡੀ ਅਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਨੇ 6 ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ 17 ਹੋਰ ਜ਼ਖਮੀ ਹਸਪਤਾਲ ‘ਚ ਜ਼ੇਰੇ ਇਲਾਜ ਹਨ। ਮਰਨ ਵਾਲਿਆਂ ’ਚ ਇਕ ਵਿਅਕਤੀ ਪੰਜਾਬ ਦਾ ਵੀ ਹੈ। ਟਰੱਕ ਚਾਲਕ ਫ਼ਰਾਰ ਹੋ ਗਿਆ।