ਜੇ ਜੇ ਪੀ ਵੱਲੋਂ ਹੜ੍ਹਾਂ ਕਾਰਨ ਨੁਕਸਾਨ ਦੇ ਮੁਆਵਜ਼ੇ ਦੀ ਮੰਗ
ਜਨਨਾਇਕ ਜਨਤਾ ਪਾਰਟੀ ‘ਜੇ ਜੇ ਪੀ’ ਯਮੁਨਾਨਗਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਨੂੰ ਜ਼ਿਲ੍ਹੇ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਅਤੇ ਭਰਪਾਈ ਸਬੰਧੀ ਇੱਕ ਮੰਗ ਪੱਤਰ ਸੌਂਪਿਆ ਗਿਆ। ਇਹ ਮੰਗ ਪੱਤਰ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਜੈ ਸਿੰਘ...
Advertisement
ਜਨਨਾਇਕ ਜਨਤਾ ਪਾਰਟੀ ‘ਜੇ ਜੇ ਪੀ’ ਯਮੁਨਾਨਗਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਨੂੰ ਜ਼ਿਲ੍ਹੇ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਅਤੇ ਭਰਪਾਈ ਸਬੰਧੀ ਇੱਕ ਮੰਗ ਪੱਤਰ ਸੌਂਪਿਆ ਗਿਆ। ਇਹ ਮੰਗ ਪੱਤਰ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਜੈ ਸਿੰਘ ਚੌਟਾਲਾ, ਸਾਬਕਾ ਉਪ ਮੁੱਖ ਮੰਤਰੀ ਅਤੇ ਰਾਸ਼ਟਰੀ ਉਪ ਪ੍ਰਧਾਨ ਦੁਸ਼ਯੰਤ ਚੌਟਾਲਾ ਅਤੇ ਸੂਬਾ ਪ੍ਰਧਾਨ ਬ੍ਰਿਜ ਸ਼ਰਮਾ ਦੇ ਨਿਰਦੇਸ਼ਾਂ ਅਨੁਸਾਰ ਦਿੱਤਾ ਗਿਆ। ਇਸ ਮੌਕੇ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਮਾਸਟਰ ਰਾਜਕੁਮਾਰ ਸੈਣੀ, ਰਾਸ਼ਟਰੀ ਕਾਰਜਕਾਰਨੀ ਮੈਂਬਰ ਓਪੀ ਲਾਠਰ, ਰਾਸ਼ਟਰੀ ਕਾਰਜਕਾਰਨੀ ਮੈਂਬਰ ਸਮੇਂ ਸਿੰਘ ਖੁਰਦਬਨ, ਸੂਬਾ ਸੰਯੁਕਤ ਸਕੱਤਰ ਸ਼ੈਲੇਸ਼ ਤਿਆਗੀ, ਮਹਿਲਾ ਸੂਬਾ ਇੰਚਾਰਜ ਡਾ. ਕਿਰਨ ਪੂਨੀਆ, ਜ਼ਿਲ੍ਹਾ ਇੰਚਾਰਜ ਡਾ. ਜਰਨੈਲ ਪੰਜੇਟਾ ਅਤੇ ਪਾਰਟੀ ਦੇ ਹੋਰ ਵਰਕਰ ਮੌਜੂਦ ਸਨ।
Advertisement
Advertisement