DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜੇ ਜੇ ਪੀ ਦੀ ਮਹਾਪੰਚਾਇਤ ਦੀਆਂ ਤਿਆਰੀਆਂ ਬਾਰੇ ਬੈਠਕ

ਹਿਸਾਰ ਵਿੱਚ 27 ਨੂੰ ਹੋਵੇਗੀ ਜਨਨਾਇਕ ਜਨਤਾ ਪਾਰਟੀ ਦੀ ਮਹਾਪੰਚਾਇਤ

  • fb
  • twitter
  • whatsapp
  • whatsapp
Advertisement

ਹਿਸਾਰ ਵਿਚ 27 ਅਪਰੈਲ ਨੂੰ ਹੋਣ ਵਾਲੀ ਜਨਨਾਇਕ ਜਨਤਾ ਪਾਰਟੀ (ਜੇ ਜੇ ਪੀ) ਦੀ ਮਹਾਪੰਚਾਇਤ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਇਸ ਸੰਦਰਭ ਵਿਚ ਅੱਜ ਕੁਰੂਕਸ਼ੇਤਰ ਦੀ ਜਾਟ ਧਰਮਸ਼ਾਲਾ ਵਿਚ ਇਕ ਮਹੱਤਵਪੂਰਨ ਬੈਠਕ ਹੋਈ ਜਿਸ ਵਿਚ ਪਾਰਟੀ ਆਹੁਦੇਦਾਰਾਂ ਤੇ ਕਾਰਕੁਨਾਂ ਨੇ ਸ਼ਿਰਕਤ ਕੀਤੀ ਅਤੇ ਮਹਾਪੰਚਾਇਤ ਦੀ ਸਫ਼ਲਤਾ ਲਈ ਰਣਨੀਤੀਆਂ ਤਿਆਰ ਕੀਤੀਆਂ ਗਈਆਂ। ਇਸ ਮੌਕੇ ਯੂਥ ਜੇ ਜੇ ਪੀ ਦੇ ਸੀਨੀਅਰ ਸੂਬਾ ਮੀਤ ਪ੍ਰਧਾਨ ਡਾ. ਜਸਵਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਹਿਸਾਰ ਵਿਚ ਇਹ ਮਹਾਪੰਚਾਇਤ ਇਨਸਾਫ਼ ਦੀ ਲੜਾਈ ਨੂੰ ਮਜ਼ਬੂਤ ਕਰੇਗੀ। ਇਸ ਵਿਚ ਵੱਡੀ ਗਿਣਤੀ ਵੱਖ-ਵੱਖ ਸਮਾਜਿਕ ਸੰਗਠਨਾਂ ਦੇ ਲੋਕ ਹਿੱਸਾ ਲੈਣਗੇ। ਉਨਾਂ ਕਿਹਾ ਕਿ ਪਾਰਟੀ ਹਰ ਸਮਾਜ ਦੇ ਵਰਗ ਨੂੰ ਜੋੜਨ ਲਈ ਯਤਨਸ਼ੀਲ ਹੈ ਤਾਂ ਜੋ ਇਹ ਮਹਾਪੰਚਾਇਤ ਲੋਕਾਂ ਦੀ ਆਵਾਜ਼ ਬਣ ਸਕੇ। ਪਾਰਟੀ ਦੇ ਸੂਬਾ ਜਨਰਲ ਸਕੱਤਰ ਹੁਸ਼ਿਆਰ ਸਿੰਘ ਕਿਰਮਚ ਨੇ ਕਿਹਾ ਕਿ ਇਹ ਮਹਾਪੰਚਾਇਤ ਸੂਬੇ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਪ੍ਰਤੀਕ ਬਣੇਗੀ ਤੇ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਯਕੀਨੀ ਬਣਾਈ ਜਾਏਗੀ। ਡਾ. ਖਹਿਰਾ ਨੇ ਪਾਰਟੀ ਵਰਕਰਾਂ ਤੇ ਆਹੁਦੇਦਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਕਜੁੱਟ ਹੋ ਕੇ ਇਸ ਮਹਾਪੰਚਾਇਤ ਵਿਚ ਹਿੱਸਾ ਲੈਣ ਤਾਂ ਜੋ ਸਰਕਾਰੀ ਨੀਤੀਆਂ ਦਾ ਵਿਰੋਧ ਕਰ ਢੁੱਕਵਾਂ ਜੁਆਬ ਦਿੱਤਾ ਜਾ ਸਕੇ। ਬੈਠਕ ਵਿਚ ਮੌਜੂਦ ਵਰਕਰਾਂ ਨੇ ਭਰੋਸਾ ਦਿੱਤਾ ਕਿ ਉਹ ਆਪੋ-ਆਪਣੇ ਖੇਤਰਾਂ ਤੋਂ ਵੱਡੀ ਗਿਣਤੀ ਵਿਚ ਲੋਕਾਂ ਨਾਲ ਪਹੁੰਚਣਗੇ। ਇਸ ਮੌਕੇ ਜਗਬੀਰ ਮੋਹੜੀ, ਦਿਲਬਾਗ ਸਿੰਘ ਗੁਰਾਇਆ, ਸੂਰਿਆ ਪ੍ਰਤਾਪ ਰਾਠੌੜ, ਰਣਜੀਤ ਸਿੰਘ ਹਾਜ਼ਰ ਸਨ।

Advertisement
Advertisement
×