DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਵੇਂ ਸਾਲ ਮੌਕੇ ਚੰਡੀਗੜ੍ਹ ਦੀ ਹੱਦ ’ਤੇ ਲੱਗਣਗੇ ਸਾਂਝੇ ਨਾਕੇ

ਪੁਲੀਸ ਅਧਿਕਾਰੀਆਂ ਦੀ ਤਾਲਮੇਲ ਮੀਟਿੰਗ ਦੌਰਾਨ ਹੋਇਆ ਫੈਸਲਾ

  • fb
  • twitter
  • whatsapp
  • whatsapp
featured-img featured-img
ਸਾਂਝੇ ਨਾਕੇ ’ਤੇ ਚੈਕਿੰਗ ਕਰਦੇ ਹੋਏ ਮੁਹਾਲੀ ਅਤੇ ਚੰਡੀਗੜ੍ਹ ਦੇ ਪੁਲੀਸ ਅਧਿਕਾਰੀ। -ਫੋਟੋ: ਚਿੱਲਾ
Advertisement
ਨਵੇਂ ਸਾਲ ਮੌਕੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ, ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਅਤੇ ਹੁੱਲੜਬਾਜ਼ਾਂ ਖ਼ਿਲਾਫ਼ ਸਖ਼ਤੀ ਨਾਲ ਨਜਿੱਠਣ ਲਈ ਮੁਹਾਲੀ ਅਤੇ ਚੰਡੀਗੜ੍ਹ ਦੀ ਪੁਲੀਸ ਨੇ ਹੱਥ ਮਿਲਾਉਂਦਿਆਂ ਸਾਂਝੀ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ। ਇਸ ਤਹਿਤ ਚੰਡੀਗੜ੍ਹ ਦੇ ਨਾਲ ਲੱਗਦੇ ਖੇਤਰਾਂ ਨਾਲ ਸੰਬੰਧਿਤ ਮੁਹਾਲੀ ਅਤੇ ਚੰਡੀਗੜ੍ਹ ਦੇ ਥਾਣਾ ਮੁਖੀ ਇੱਕ-ਦੂਜੇ ਦੇ ਨਾਲ ਜਾਣਕਾਰੀਆਂ ਸਾਂਝੀਆਂ ਕਰਨਗੇ ਅਤੇ ਨਾਕੇਬੰਦੀ ਕਰਕੇ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨੂੰ ਅੰਜ਼ਾਮ ਦਿੱਤਾ ਜਾਵੇਗਾ।

ਡੀ ਐੱਸ ਪੀ ਸਿਟੀ-2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਸ ਸਬੰਧੀ ਹੋਈ ਮੀਟਿੰਗ ਵਿਚ ਡੀ ਐੱਸ ਪੀ ਸਿਟੀ 1 ਪ੍ਰਿਥਵੀ ਸਿੰਘ ਚਹਿਲ ਅਤੇ ਚੰਡੀਗੜ੍ਹ ਦੇ ਐੱਸ ਡੀ ਪੀ ਓ ਸਾਊਥ ਡੀ ਐੱਸ ਪੀ ਗੁਰਜੀਤ ਕੌਰ ਅਤੇ ਚੰਡੀਗੜ੍ਹ ਅਤੇ ਮੁਹਾਲੀ ਦੇ ਵੱਖ-ਵੱਖ ਥਾਣਿਆਂ ਦੇ ਐੱਸ ਐੱਚ ਓ ਵੀ ਸ਼ਾਮਲ ਹੋਏ। ਉਨ੍ਹਾਂ ਦੱਸਿਆ ਕਿ ਐੱਸ ਐੱਸ ਪੀ ਹਰਮਨਦੀਪ ਸਿੰਘ ਹਾਂਸ ਦੀਆਂ ਹਦਾਇਤਾਂ ’ਤੇ ਹੋਈ ਇਸ ਤਾਲਮੇਲ ਮੀਟਿੰਗ ਦੌਰਾਨ ਐੱਸ ਪੀ ਸਿਟੀ ਦਿਲਪ੍ਰੀਤ ਸਿੰਘ ਨੇ ਵੀ ਸ਼ਮੂਲੀਅਤ ਕੀਤੀ ਅਤੇ ਆਪਣੇ ਵਿਚਾਰ ਸਾਂਝੇ ਕੀਤੇ। ਮੀਟਿੰਗ ਤੋਂ ਬਾਅਦ ਅਧਿਕਾਰੀਆਂ ਵਲੋਂ ਸਾਂਝਾ ਨਾਕਾ ਵੀ ਲਗਾਇਆ ਗਿਆ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ।

Advertisement

ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਹੈ ਕਿ ਪੁਲੀਸ ਵੱਲੋਂ ਦੋਵੇਂ ਪਾਸੇ ਵਿਸ਼ੇਸ਼ ਨਾਕੇ ਲਗਾ ਕੇ ਸ਼ਰਾਰਤੀ ਅਨਸਰਾਂ ਅਤੇ ਹੁੱਲੜਬਾਜ਼ਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ ਅਤੇ ਸਮਾਜ ਵਿਰੋਧੀ ਅਨਸਰਾਂ ਦੀ ਪਛਾਣ ਲਈ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਜਾਵੇਗੀ।

Advertisement

Advertisement
×