DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੁਰਦੁਆਰਾ ਸ੍ਰੀ ਅੰਬ ਸਾਹਿਬ ’ਚ ਜੋੜ ਮੇਲਾ ਸਮਾਪਤ

ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਲਵਾਈ ਹਾਜ਼ਰੀ

  • fb
  • twitter
  • whatsapp
  • whatsapp
featured-img featured-img
ਖੂਨ ਦਾਨ ਕੈਂਪ ਦਾ ਜਾਇਜ਼ਾ ਲੈਂਦੇ ਹੋਏ ਰਾਜਸੀ ਤੇ ਧਾਰਮਿਕ ਆਗੂ। -ਫੋਟੋ: ਚਿੱਲਾ
Advertisement
ਗੁਰਦੁਆਰਾ ਸ੍ਰੀ ਅੰਬ ਸਾਹਿਬ ਪਾਤਸਾਹੀ ਸੱਤਵੀਂ ਫੇਜ਼ ਅੱਠ ਮੁਹਾਲੀ ਵਿੱਚ ਗੁਰੂ ਹਰਿ ਰਾਇ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਚੱਲ ਰਹੇ ਤਿੰਨ ਰੋਜ਼ਾ ਧਾਰਮਿਕ ਸਮਾਗਮਾਂ ਦੇ ਆਖਰੀ ਦਿਨ ਵੱਡੀ ਗਿਣਤੀ ਸੰਗਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈ। ਇਸ ਮੌਕੇ ਜਥੇਦਾਰ ਸ੍ਰੀ ਅਕਾਲ ਤਖਤ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਹਾਜ਼ਰੀ। ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਡਾ. ਦਲਜੀਤ ਸਿੰਘ ਚੀਮਾ ਨੇ ਵੀ ਅੱਜ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਖ਼ੂਨਦਾਨ ਕੈਂਪ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਖੂਨ ਦਾਨ ਕੀਤਾ।

ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ, ਐਡਵੋਕੇਟ ਅਰਸ਼ਦੀਪ ਸਿੰਘ ਕਲੇਰ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਚਰਨਜੀਤ ਸਿੰਘ ਕਾਲੇਵਾਲ, ਅਜਮੇਰ ਸਿੰਘ ਖੇੜਾ, ਕੁਲਦੀਪ ਕੌਰ ਕੰਗ ਮੈਨੇਜਰ ਰਾਜਿੰਦਰ ਸਿੰਘ ਟੌਹੜਾ, ਪਰਮਜੀਤ ਸਿੰਘ ਕਾਹਲੋਂ, ਅਮਰਜੀਤ ਸਿੰਘ ਬਰਾੜ ਆਦਿ ਨੇ ਖੂਨ ਦਾਨੀਆਂ ਨੂੰ ਉਤਸ਼ਾਹਿਤ ਕੀਤਾ।

Advertisement

ਗੁਰਮਤਿ ਸਮਾਗਮ ਵਿਚ ਢਾਡੀ ਜਥਾ ਗਿਆਨੀ ਸੁਖਜਿੰਦਰ ਸਿੰਘ ਚੰਗਿਆੜਾ ਵਾਲੇ ਅਤੇ ਰਾਗੀ ਸਿੰਘ ਭਾਈ ਗੁਰਕੀਰਤ ਸਿੰਘ, ਭਾਈ ਹਰਜੀਤ ਸਿੰਘ, ਭਾਈ ਉਂਕਾਰ ਸਿੰਘ, ਭਾਈ ਕਮਲਜੀਤ ਸਿੰਘ, ਭਾਈ ਮੇਜਰ ਸਿੰਘ ਗ੍ਰੰਥੀ, ਭਾਈ ਜ਼ਸਪਾਲ ਸਿੰਘ, ਭਾਈ ਲਖਵਿੰਦਰ ਸਿੰਘ ਚੰਡੀਗੜ੍ਹ, ਬਾਬਾ ਹਰੀ ਸਿੰਘ ਰੰਧਾਵੇ ਵਾਲੇ, ਭਾਈ ਦਵਿੰਦਰ ਸਿੰਘ ਸੋਹਾਣੇ ਵਾਲੇ, ਭਾਈ ਰਵਿੰਦਰ ਸਿੰਘ ਦਿੱਲੀ ਵਾਲੇ, ਭਾਈ ਕਰਨੈਲ ਸਿੰਘ ਤੇ ਹੋਰਨਾਂ ਨੇ ਕੀਰਤਨ, ਕਥਾ ਵੀਚਾਰਾਂ ਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਸੱਤਵੀਂ ਪਾਤਸ਼ਾਹੀ ਦਾ ਇਤਿਹਾਸ ਸਰਵਣ ਕਰਾਇਆ।

Advertisement

ਸਿੰਘ ਸ਼ਹੀਦਾਂ ਸੋਹਾਣਾ ’ਚ ਪ੍ਰਕਾਸ਼ ਪੁਰਬ ਮਨਾਇਆ

ਸਿੰਘ ਸ਼ਹੀਦਾਂ ਸੋਹਾਣਾ ਵਿਖੇ ਗੁਰੂ ਹਰਿ ਰਾਇ ਸਾਹਿਬ ਦਾ ਪ੍ਰਕਾਸ਼ ਪੁਰਬ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਪਹੁੰਚੀ। ਅਨੇਕਾਂ ਰਾਗੀ, ਢਾਡੀ ਤੇ ਕੀਰਤਨੀ ਜਥਿਆਂ ਨੇ ਸੰਗਤ ਨੂੰ ਨਿਹਾਲ ਕੀਤਾ।

Advertisement
×