ਪ੍ਰਭੂ ਦਿਆਲ
ਸਿਰਸਾ, 10 ਫਰਵਰੀ
ਪੱਤਰਕਾਰ ਰਾਮ ਚੰਦਰ ਛਤਰਪਤੀ ਦੀ ਪਤਨੀ ਕੁਲਵੰਤ ਕੌਰ ਦਾ ਲੰਘੀ ਦੇਰ ਰਾਤ ਦੇਹਾਂਤ ਹੋ ਗਿਆ। ਉਹ 67 ਸਾਲਾਂ ਦੇ ਸਨ। ਉਨ੍ਹਾਂ ਦਾ ਸਸਕਾਰ ਅੱਜ ਖੈਰਪੁਰ ਸਥਿਤ ਸ਼ਮਸ਼ਾਨਘਾਟ ’ਤੇ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪੱਤਰਕਾਰ ਰਾਮ ਚੰਦਰ ਛਤਰਪਤੀ ਨੂੰ ਡੇਰੇ ਦੇ ਤਿੰਨ ਸਮਰਥਕਾਂ ਨੇ 2002 ’ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਉਸ ਦੇ ਪੁੱਤਰ ਅੰਸ਼ੁਲ ਛਤਰਪਤੀ ਨੇ ਡੇਰਾ ਸਿਰਸਾ ਮੁਖੀ ਖ਼ਿਲਾਫ਼ ਕਾਨੂੰਨੀ ਲੜਾਈ ਲੜੀ ਸੀ ਤੇ ਉਸ ਨੂੰ ਅੰਜਾਮ ਤੱਕ ਪਹੁੰਚਾਇਆ ਸੀ।