ਕਾਕਾ ਪੰਚਾਇਤ ਯੂਨੀਅਨ ਚਮਕੌਰ ਸਾਹਿਬ ਦੇ ਪ੍ਰਧਾਨ ਬਣੇ
ਪੰਚਾਇਤ ਯੂਨੀਅਨ ਚਮਕੌਰ ਸਾਹਿਬ ਬਲਾਕ ਦੀ ਚੋਣ ਸਰਬਸੰਮਤੀ ਨਾਲ ਹਲਕਾ ਵਿਧਾਇਕ ਚਰਨਜੀਤ ਸਿੰਘ ਦੀ ਮੌਜੂਦਗੀ ਵਿੱਚ ਹੋਈ। ਇਸ ਚੋਣ ਵਿੱਚ ਪਿੰਡ ਜਟਾਣਾ ਦੇ ਸਰਪੰਚ ਹਰਿੰਦਰ ਸਿੰਘ ਕਾਕਾ ਨੂੰ ਯੂਨੀਅਨ ਦਾ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਪਿੰਡ ਟੱਪਰੀਆਂ ਅਮਰ...
Advertisement
ਪੰਚਾਇਤ ਯੂਨੀਅਨ ਚਮਕੌਰ ਸਾਹਿਬ ਬਲਾਕ ਦੀ ਚੋਣ ਸਰਬਸੰਮਤੀ ਨਾਲ ਹਲਕਾ ਵਿਧਾਇਕ ਚਰਨਜੀਤ ਸਿੰਘ ਦੀ ਮੌਜੂਦਗੀ ਵਿੱਚ ਹੋਈ। ਇਸ ਚੋਣ ਵਿੱਚ ਪਿੰਡ ਜਟਾਣਾ ਦੇ ਸਰਪੰਚ ਹਰਿੰਦਰ ਸਿੰਘ ਕਾਕਾ ਨੂੰ ਯੂਨੀਅਨ ਦਾ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਪਿੰਡ ਟੱਪਰੀਆਂ ਅਮਰ ਸਿੰਘ ਦੇ ਸਰਪੰਚ ਸਜਣ ਸਿੰਘ ਅਤੇ ਪਿੰਡ ਰੋਲੂਮਾਜਰਾ ਦੇ ਸਰਪੰਚ ਮਲਕੀਤ ਸਿੰਘ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਤੋਂ ਇਲਾਵਾ ਯੂਨੀਅਨ ਦੇ ਇਲਾਕੇ ਦੇ ਪਿੰਡਾਂ ਨਾਲ ਸਬੰਧਤ 28 ਸਰਪੰਚਾਂ ਨੂੰ ਮੈਂਬਰ ਬਣਾਇਆ ਗਿਆ ਹੈ। ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਚੁਣੇ ਗਏ ਮੈਂਬਰਾਂ ਅਤੇ ਪੰਚਾਇਤ ਮੈਂਬਰਾਂ ਨੂੰ ਕਿਹਾ ਕਿ ਉਹ ਪਿੰਡਾਂ ਵਿੱਚ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕੰਮ ਕਰਨ ਤਾਂ ਜੋ ਕਿ ਪਿੰਡਾਂ ਵਿੱਚ ਪਹਿਲ ਦੇ ਆਧਾਰ ’ਤੇ ਵਿਕਾਸ ਕਾਰਜ ਹੋ ਸਕਣ। ਇਸ ਮੌਕੇ ਸਿਆਸੀ ਸਕੱਤਰ ਜਗਤਾਰ ਸਿੰਘ ਘੜੂੰਆ, ਨਗਰ ਕੌਂਸਲ ਦੇ ਵਾਈਸ ਪ੍ਰਧਾਨ ਭੁਪਿੰਦਰ ਸਿੰਘ ਭੂਰਾ, ਸਰਪੰਚ ਜਗਦੇਵ ਸਿੰਘ ਜੱਸੜਾ, ਦਲਵੀਰ ਸਿੰਘ ਅਟਾਰੀ, ਸਰਪੰਚ ਜਤਿੰਦਰਪਾਲ ਸਿੰਘ, ਕੁਲਵੀਰ ਸਿੰਘ, ਮੋਹਣ ਸਿੰਘ, ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ, ਕਰਮਜੀਤ ਸਿੰਘ, ਕੁਲਦੀਪ ਸਿੰਘ, ਕੁਲਵੰਤ ਸਿੰਘ ਅਤੇ ਜਸਵੀਰ ਸਿੰਘ ਹਾਜ਼ਰ ਸਨ।
Advertisement
Advertisement