ਪੱਤਰ ਪ੍ਰੇਰਕ
ਨਰਾਇਣਗੜ੍ਹ, 3 ਜੁਲਾਈ
ਇਤਿਹਾਸਕ ਗੁਰਦੁਆਰਾ ਟੋਕਾ ਸਾਹਿਬ ਵਿੱਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਚੋਣ ਆਬਜ਼ਰਵਰ ਹਰਭਜਨ ਸਿੰਘ ਪਾਉਂਟਾ ਸਾਹਿਬ ਤੇ ਕਰਮਵੀਰ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ। ਚੋਣ ਦੇ ਕੰਮ ਦਾ ਸੰਚਾਲਨ ਜਰਨੈਲ ਸਿੰਘ ਬੜਾਗੜ੍ਹ ਨੇ ਕੀਤਾ। ਇਸ ਮੌਕੇ ਸਰਬ ਸੰਮਤੀ ਦੇ ਨਾਲ ਕਰਮਵੀਰ ਸਿੰਘ ਹੁਸੈਨੀ ਨੂੰ ਪ੍ਰਧਾਨ ਤੇ ਤਰਸੇਮ ਸਿੰਘ ਪਾਉਂਟਾ ਸਾਹਿਬ ਨੂੰ ਸੀਨੀਅਰ ਉਪ ਪ੍ਰਧਾਨ ਚੁਣਿਆ ਗਿਆ। ਇਹ ਕਮੇਟੀ ਇੱਕ ਸਾਲ ਲਈ ਚੁਣੀ ਗਈ। ਨਵ ਨਿਯੁਕਤ ਹੋਏ ਪ੍ਰਧਾਨ ਤੇ ਉਪ ਪ੍ਰਧਾਨ ਨੇ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋ ਕੇ ਵਾਹਿਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਪ੍ਰਧਾਨ ਕਰਮਵੀਰ ਸਿੰਘ ਦਾ ਕਹਿਣਾ ਸੀ ਕਿ ਸੰਗਤ ਵੱਲੋਂ ਜਿਹੜੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਹ ਉਸ ਨੂੰ ਪੂਰੀ ਲਗਨ, ਮਿਹਨਤ ਤੇ ਇਮਾਨਦਾਰੀ ਦੇ ਨਾਲ ਨਿਭਾਉਣਗੇ।