ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹਰਿਆਣਾ ਓਲੰਪਿਕ ਲਈ ਕਰਾਟੇ ਖਿਡਾਰੀਆਂ ਦੇ ਟਰਾਇਲ

ਸੂਬੇ ਦੇ 22 ਜ਼ਿਲ੍ਹਿਆਂ ਦੇ 600 ਖਿਡਾਰੀਆਂ ਨੇ ਲਿਆ ਹਿੱਸਾ
ਟਰਾਇਲ ਮੌਕੇ ਕਰਾਟੇ ਖਿਡਾਰੀ ਕਰਾਟੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ।
Advertisement

ਹਰਿਆਣਾ ਸਪੋਰਟਸ ਕਰਾਟੇ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਖਰਖੋਦਾ ਦੇ ਵਿਧਾਇਕ ਪਵਨ ਕੁਮਾਰ ਨੇ ਖਿਡਾਰੀਆਂ ਨੂੰ ਨਸ਼ਾ ਮੁਕਤ ਸਮਾਜ ਦੇ ਨਿਰਮਾਣ ਵਿੱਚ ਆਪਣੀ ਭੂਮਿਕਾ ਨੂੰ ਮਜ਼ਬੂਤ ਬਣਾਉਣ ਦਾ ਸੱਦਾ ਦਿੱਤਾ ਹੈ। ਪਵਨ ਕੁਮਾਰ ਅੱਜ ਕੁਰੂਕਸ਼ੇਤਰ ਦੇ ਗੀਤਾ ਆਸ਼ਰਮ ਸੈਕਟਰ 7 ਵਿੱਚ ਹਰਿਆਣਾ ਰਾਜ ਓਲੰਪਿਕ ਖੇਡਾਂ 2025 ਦੇ ਸੰਦਰਭ ਵਿੱਚ ਕਰਵਾਏ ਗਏ ਕਰਾਟੇ ਟਰਾਇਲ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਸੰਬੋਧਨ ਕਰ ਰਹੇ ਸਨ।

ਇਸ ਟਰਾਇਲ ਵਿੱਚ ਸੂਬੇ ਦੇ 22 ਜ਼ਿਲ੍ਹਿਆਂ ਦੇ 600 ਐਥਲੀਟਾਂ ਨੇ ਹਿੱਸਾ ਲਿਆ। ਖਿਡਾਰੀਆਂ ਨੇ ਟਰਾਇਲ ਵਿੱਚ ਆਪਣੀ ਤਾਕਤ ਦਾ ਪ੍ਰਦਰਸ਼ਨ ਕੀਤਾ। ਕਰਾਟੇ ਖਿਡਾਰੀਆਂ ਨੇ ਬੜੇ ਉਤਸ਼ਾਹ ਨਾਲ ਇਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲਿਆ, ਅਤੇ ਖੇਡਾਂ ਪ੍ਰਤੀ ਆਪਣੀ ਭਾਵਨਾ ਪ੍ਰਗਟ ਕੀਤੀ। ਵੱਖ-ਵੱਖ ਖਿਡਾਰੀਆਂ ਨੇ ਓਲੰਪਿਕ ਵਿੱਚ ਦੇਸ਼ ਲਈ ਮੈਡਲ ਜਿੱਤ ਕੇ ਲਾਉਣ ਦੀ ਆਪਣੀ ਇੱਛਾ ਦਾ ਪ੍ਰਗਟਾਵਾ ਕੀਤਾ। ਪਵਨ ਖਖਰੋਦਾ ਨੇ ਐਥਲੀਟਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਚੁਕਾਈ ਅਤੇ ਕਿਹਾ ਕਿ ਓਲੰਪਿਕ ਖੇਡਾਂ ਦੌਰਾਨ ਐਥਲੀਟਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਯਤਨ ਕੀਤੇ ਜਾਣਗੇ, ਜਿਸ ਲਈ ਤਿਆਰੀਆਂ ਪਹਿਲਾਂ ਹੀ ਸ਼ੁਰੂ ਹੋ ਚੁੱਕੀਆਂ ਹਨ। ਐਸੋਸੀਏਸ਼ਨ ਦੇ ਮੀਤ ਪ੍ਰਧਾਨ ਡਾ. ਨਰੇਸ਼ ਮੱਗੂ ਨੇ ਕਿਹਾ ਹੈ ਕਿ ਹਰਿਆਣਾ ਓਲੰਪਿਕ ਐਸੋਸੀਏਸ਼ਨ ਦੇ ਪ੍ਰਧਾਨ ਕੈਪਟਨ ਜਸਵਿੰਦਰ ਸਿੰਘ ਮੀਨੂੰ ਬੇਨੀਪਾਲ ਦੇ ਯਤਨਾਂ ਸਦਕਾ 15 ਸਾਲਾਂ ਬਾਅਦ ਸੂਬੇ ਵਿੱਚ ਓਲੰਪਿਕ ਖੇਡਾਂ ਹੋਣ ਜਾ ਰਹੀਆਂ ਹਨ। ਹਰਿਆਣਾ ਸਪੋਰਟਸ ਕਰਾਟੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਅਨੂਪ ਨੇ ਦੱਸਿਆ ਕਿ ਅੱਜ ਹੋਏ ਟਰਾਇਲਾਂ ਵਿੱਚ ਅੱਠ ਵੱਖ-ਵੱਖ ਭਾਰ ਵਰਗਾਂ ਵਿੱਚ ਕੁੱਲ 324 ਐਥਲੀਟਾਂ ਦੀ ਚੋਣ ਕੀਤੀ ਜਾਵੇਗਾ। ਇਹ ਐਥਲੀਟ ਓਲੰਪਿਕ ਵਿੱਚ ਆਪਣੀ ਕਲਾ ਦਾ ਪ੍ਰਦਰਸ਼ਨ ਕਰਨਗੇ। ਐਸੋਸੀਏਸ਼ਨ ਦੇ ਸੰਯੁਕਤ ਸਕੱਤਰ ਅਨਿਲ ਭਾਰਦਵਾਜ ਦੱਸਿਆ ਕਿ ਖੇਡਾਂ ਵਿੱਚ ਪਾਰਦਰਸ਼ਤਾ ਲਿਆਉਣ ਲਈ ਅਤੇ ਇਸ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਸੂਬਿਆਂ ਦੇ ਅਧਿਕਾਰੀਆਂ ਅਤੇ ਰੈਫਰੀਆਂ ਨੂੰ ਸੱਦਾ ਦਿੱਤਾ ਗਿਆ ਹੈ। ਇਸ ਮੌਕੇ ਹਰਿਆਣਾ ਸਪੋਰਟਸ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਸੂਰੀਆ ਦੇਵ, ਸੰਯੁਕਤ ਸਕੱਤਰ ਜੈਦੇਵ ਨੋਲਥਾ, ਸੰਯੁਕਤ ਸਕੱਤਰ ਕਮਲੇਸ਼ ਨਹਿਰਾ, ਖਜ਼ਾਨਚੀ ਮੋਹਿਤ ਤੋਂ ਇਲਾਵਾ ਐਸੋਸੀਏਸ਼ਨ ਦੇ ਮੈਂਬਰ ਨਰਵੀਰ ਮਲਿਕ, ਵਿਵੇਕ ਸੁਥਾਰ,ਅੰਕਿਤ ਜਗਲਾਨ ਅਤੇ ਹੋਰ ਮੌਜੂਦ ਸਨ।

Advertisement

Advertisement
Show comments