ਨਿੱਜੀ ਪੱਤਰ ਪ੍ਰੇਰਕ
ਸਿਰਸਾ, 17 ਅਕਤੂਬਰ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਲੋਕ ਪੰਚਾਇਤ ਦੇ ਆਗੂ ਡਾ. ਗੁਰਚਰਨ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਦੀ ਤੁਲਨਾ ਸ਼ਹੀਦ ਭਗਤ ਸਿੰਘ ਨਾਲ ਕਰਨ ਦੀ ਨਿਖੇਧੀ ਕੀਤੀ ਹੈ। ਡਾ. ਗੁਰਚਰਨ ਸਿੰਘ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਕੁਰਬਾਨ ਹੋਏ ਸ਼ਹੀਦਾਂ ਦੀ ਤੁਲਨਾ ਅੱਜ ਦੇ ਨੇਤਾਵਾਂ ਨਾਲ ਕਰਨਾ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਭਗਤ ਸਿੰਘ ਦੀ ਤੁਲਨਾ ਕਿਸੇ ਨਾਲ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਭਗਤ ਸਿੰਘ ਨੇ ਦੇਸ਼ ਲਈ ਕੁਰਬਾਨੀ ਦਿੱਤੀ ਸੀ। ਇਸ ਲਈ ਕਿਸੇ ਦੀ ਤੁਲਨਾ ਉਨ੍ਹਾਂ ਨਾਲ ਨਹੀਂ ਕੀਤੀ ਜਾ ਸਕਦੀ।