ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੂਬੇ ਦੇ 18 ਸਾਲ ਤੋਂ 59 ਸਾਲ ਤੱਕ ਦੇ ਵਿਅਕਤੀਆਂ ਨੂੰ ਮੁਫ਼ਤ ਬੂਸਟਰ ਡੋਜ਼ ਲਾਉਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਸਰਕਾਰੀ ਹਸਪਤਾਲ ਜਾਂ ਡਿਸਪੈਂਸਰੀ ’ਚੋਂ 250 ਰੁਪਏ ਵਿੱਚ ਬੂਸਟਰ ਡੋਜ਼ ਲਗਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 18 ਤੋਂ 59 ਸਾਲ ਤੱਕ ਦੇ 1.2 ਕਰੋੜ ਵਿਅਕਤੀ ਹਨ, ਜਿਨ੍ਹਾਂ ਨੂੰ ਮੁਫ਼ਤ ਬੂਸਟਰ ਡੋਜ਼ ਲਗਾਉਣ ’ਤੇ 300 ਕਰੋੜ ਦਾ ਖਰਚਾ ਆਵੇਗਾ। ਸ੍ਰੀ ਖੱਟਰ ਨੇ ਸੂਬੇ ਵਿੱਚ ਕਰੋਨਾਵਾਇਰਸ ਦੇ ਕੇਸਾਂ ਦੀ ਗਿਣਤੀ ਵਧਣ ’ਤੇ ਲੋਕਾਂ ਨੂੰ ਮਾਸਕ ਪਾਉਣ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਜਨਤਕ ਥਾਵਾਂ ’ਤੇ ਸਮਾਜਿਕ ਦੂਰੀ ਬਣਾਈ ਰੱਖਣ ਅਤੇ ਸਰਕਾਰੀ ਨਿਰਦੇਸ਼ਾਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ ਗਏ ਹਨ। -ਟਨਸ