ਪੀ.ਪੀ. ਵਰਮਾ
ਪੰਚਕੂਲਾ, 10 ਜਨਵਰੀ
ਹਰਿਆਣਾ ਸਰਕਾਰ ਨੇ ਕੋਵਿਡ-19 ਮਹਾਮਾਰੀ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸਕੂਲਾਂ ਅਤੇ ਕਾਲਜਾਂ ਨੂੰ 26 ਜਨਵਰੀ ਤਕ ਬੰਦ ਰੱਖਣ ਦਾ ਫੈਸਲਾ ਲਿਆ ਹੈ। ਸਿੱਖਿਆ ਮੰਤਰੀ ਕੰਵਰ ਪਾਲ ਨੇ ਦੱਸਿਆ ਕਿ ਇਸ ਦੌਰਾਨ ਆਨਲਾਈਨ ਪੜ੍ਹਾਈ ਜਾਰੀ ਰਹੇਗੀ ਜਿਸ ਵਿਚ ਸਕੂਲ ਤੇ ਕਾਲਜ ਅਗਾਊਂ ਪ੍ਰੀਖਿਆ ਦੀ ਤਿਆਰੀ ’ਤੇ ਕੇਂਦਰਿਤ ਪੜ੍ਹਾਈ ਕਰਵਾਉਣਗੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ 3 ਤੋਂ 12 ਜਨਵਰੀ ਤੱਕ ਸਰਦੀ ਦੀਆਂ ਛੁੱਟੀਆਂ ਐਲਾਨ ਕੀਤੀਆਂ ਗਈਆਂ ਸਨ।