ਨਵੀਂ ਦਿੱਲੀ, 4 ਅਗਸਤ
ਹਰਿਆਣਾ ਤੋਂ ਚਾਰ ਵਾਰ ਵਿਧਾਇਕ ਅਤੇ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਕਾਂਗਰਸ ਦੇ ਸਾਬਕਾ ਨੇਤਾ ਕੁਲਦੀਪ ਬਿਸ਼ਨੋਈ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ। ਬਿਸ਼ਨੋਈ ਦੀ ਪਤਨੀ ਅਤੇ ਸਾਬਕਾ ਵਿਧਾਇਕ ਰੇਣੂਕਾ ਬਿਸ਼ਨੋਈ ਵੀ ਭਾਜਪਾ ‘ਚ ਸ਼ਾਮਲ ਹੋ ਗਈ ਹੈ। ਉਹ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਪਾਰਟੀ ਦੇ ਜਨਰਲ ਸਕੱਤਰ ਅਰੁਣ ਸਿੰਘ, ਰਾਜ ਸਭਾ ਮੈਂਬਰ ਅਨਿਲ ਬਲੂਨੀ ਅਤੇ ਸੂਬਾ ਪ੍ਰਧਾਨ ਓਮ ਪ੍ਰਕਾਸ਼ ਧਨਖੜ ਦੀ ਮੌਜੂਦਗੀ ਵਿੱਚ ਰਾਜਧਾਨੀ ਵਿੱਚ ਭਾਜਪਾ ਦੇ ਮੁੱਖ ਦਫ਼ਤਰ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ।