DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਲੇਖ ਮੁਕਾਬਲੇ ’ਚ ਕੁਮਾਰੀ ਕਸ਼ਿਸ਼ ਦਾ ਸ਼ਾਨਦਾਰ ਪ੍ਰਦਰਸ਼ਨ

ਮੁੱਖ ਮੰਤਰੀ ਨਾਇਬ ਸੈਣੀ ਨੇ ਸਨਮਾਨ ਕੀਤਾ

  • fb
  • twitter
  • whatsapp
  • whatsapp
featured-img featured-img
ਕੁਮਾਰੀ ਕਸ਼ਿਸ਼ ਦਾ ਸਨਮਾਨ ਕਰਦੇ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ।
Advertisement

ਸੂਬਾ ਪੱਧਰੀ ਲੇਖ ਲਿਖਣ ਦੇ ਮੁਕਾਬਲੇ ਵਿੱਚ ਸਰਕਾਰੀ ਸਕੂਲ ਭਵਾਨੀ ਖੇੜਾ ਦੀ ਵਿਦਿਆਰਥਣ ਕੁਮਾਰੀ ਕਸ਼ਿਸ਼ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਕਸ਼ਿਸ਼ ਨੇ ‘ਵੀਰ ਬਾਲ ਦਿਵਸ’ ਨੂੰ ਸਮਰਪਿਤ ਕਰਵਾਏ ਸੂਬਾ ਪੱਧਰੀ ਲੇਖ ਲਿਖਣ ਦੇ ਮੁਕਾਬਲੇ ਵਿੱਚ ਜ਼ਿਲ੍ਹੇ ਵਿੱਚ ਪਹਿਲਾ ਅਤੇ ਸੂਬਾ ਪੱਧਰ ’ਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਦੀ ਪ੍ਰਿੰਸੀਪਲ ਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ਵਿੱਚ ਸੂਬਾ ਪੱਧਰੀ ਮੁਕਾਬਲੇ ਵਿਚ ਕੁੱਲ 12 ਵਿਦਿਆਰਥੀਆਂ ਨੂੰ ਜੇਤੂ ਐਲਾਨਿਆ ਗਿਆ ਸੀ। ਇਸ ਮੁਕਾਬਲੇ ਵਿੱਚ ਜੇਤੂ ਵਿਦਿਆਰਥੀਆਂ ਨੂੰ ਚੌਧਰੀ ਦੇਵੀ ਲਾਲ ਵਿਸ਼ਵਵਿਦਿਆਲਿਆ ਸਿਰਸਾ ਵਿਚ ਸੂਬੇ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੁਕਾਬਲੇ ਵਿਚ ਸਰਕਾਰੀ ਸਕੂਲ ਭਵਾਨੀ ਖੇੜਾ ਕੁਰੂਕਸ਼ੇਤਰ ਦੀ ਵਿਦਿਆਰਥਣ ਕੁਮਾਰੀ ਕਸ਼ਿਸ਼ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਮੁੱਖ ਮੰਤਰੀ ਨੇ ਕੁਮਾਰੀ ਕਸ਼ਿਸ਼ ਨੂੰ 5100 ਰੁਪਏ ਦਾ ਚੈੱਕ ਦਿੱਤਾ। ਇਸ ਮੌਕੇ ਸਰਕਾਰੀ ਸਕੂਲ ਭਵਾਨੀ ਖੇੜਾ ਕੁਰੂਕਸ਼ੇਤਰ ਦੀ ਪ੍ਰਿੰਸੀਪਲ ਮਨਪ੍ਰੀਤ ਕੌਰ, ਵਿਦਿਆਰਥਣ ਕਸ਼ਿਸ਼ ਤੇ ਜਸਬੀਰ ਕੌਰ ਮੌਜੂਦ ਸਨ। ਪ੍ਰਿੰਸੀਪਲ ਨੇ ਦੱਸਿਆ ਕਿ ਕੁਮਾਰੀ ਕਸ਼ਿਸ਼ ਦਾ ਸਕੂਲ ਪੁੱਜਣ ’ਤੇ ਭਰਵਾਂ ਸਵਾਗਤ ਕਰਕੇ ਸਨਮਾਨ ਕੀਤਾ ਗਿਆ। ਇਸ ਮੌਕੇ ਮਨਪ੍ਰੀਤ ਕੌਰ, ਜਸਬੀਰ ਕੌਰ, ਸੰਗੀਤਾ ਰਾਣੀ, ਸੁਨੀਤਾ ਰਾਣੀ, ਕੰਵਰਜੀਤ, ਅਨਿਲ, ਸੁਮਨਬਾਲਾ ਅਤੇ ਸਕੂਲ ਦੇ ਵਿਦਿਆਰਥੀ ਮੌਜੂਦ ਸਨ।

Advertisement
Advertisement
×