ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੁਰੂਕਸ਼ੇਤਰ: ਦੋ ਕਾਰਾਂ ਦੀ ਟੱਕਰ ਵਿੱਚ ਪੰਜ ਦੀ ਮੌਤ

ਸੋਮਵਾਰ ਸਵੇਰੇ ਇੱਥੋਂ 8 ਕਿਲੋਮੀਟਰ ਦੂਰ ਕੈਥਲ-ਕੁਰੂਕਸ਼ੇਤਰ ਸੜਕ ’ਤੇ ਦੋ ਕਾਰਾਂ ਦੀ ਆਹਮੋ-ਸਾਹਮਣੀ ਹੋਈ ਟੱਕਰ ਵਿੱਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ। ਆਦਰਸ਼ ਥਾਣਾ ਦੇ SHO ਦਿਨੇਸ਼ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਪਿੰਡ ਘਰਾਰਸੀ ਨੇੜੇ ਸਵੇਰੇ ਲਗਭਗ 7 ਵਜੇ...
ਸੰਕੇਤਕ ਤਸਵੀਰ।
Advertisement

ਸੋਮਵਾਰ ਸਵੇਰੇ ਇੱਥੋਂ 8 ਕਿਲੋਮੀਟਰ ਦੂਰ ਕੈਥਲ-ਕੁਰੂਕਸ਼ੇਤਰ ਸੜਕ ’ਤੇ ਦੋ ਕਾਰਾਂ ਦੀ ਆਹਮੋ-ਸਾਹਮਣੀ ਹੋਈ ਟੱਕਰ ਵਿੱਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ।

ਆਦਰਸ਼ ਥਾਣਾ ਦੇ SHO ਦਿਨੇਸ਼ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਪਿੰਡ ਘਰਾਰਸੀ ਨੇੜੇ ਸਵੇਰੇ ਲਗਭਗ 7 ਵਜੇ ਵਾਪਰਿਆ ਅਤੇ ਮੰਨਿਆ ਜਾ ਰਿਹਾ ਹੈ ਕਿ ਇਹ ਤੇਜ਼ ਰਫ਼ਤਾਰ ਕਾਰਨ ਹੋਇਆ। ਉਨ੍ਹਾਂ ਕਿਹਾ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਅੰਦਰ ਫਸੇ ਲੋਕਾਂ ਨੂੰ ਬਚਾਉਣ ਲਈ ਸਥਾਨਕ ਲੋਕਾਂ ਨੂੰ ਕਾਰਾਂ ਦੇ ਦਰਵਾਜ਼ੇ ਕੱਟਣੇ ਪਏ।

Advertisement

ਪੁਲੀਸ ਨੇ ਦੱਸਿਆ ਕਿ ਅੰਬਾਲਾ ਦੇ ਪਿੰਡ ਬੁਬਕਾ ਤੋਂ ਛੇ ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਕਾਰ ਟੱਕਰ ਵਿੱਚ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਕਾਰ ਵਿੱਚ ਸਵਾਰ ਪੰਜ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਮ੍ਰਿਤਕਾਂ ਦੀ ਪਛਾਣ ਪ੍ਰਵੀਨ, ਪਵਨ, ਰਾਜੇਂਦਰ, ਊਰਮਿਲਾ ਅਤੇ ਸੁਮਨ ਵਜੋਂ ਹੋਈ ਹੈ। ਇੱਕ ਹੋਰ ਯਾਤਰੀ 18 ਸਾਲਾ ਵੰਸ਼ਿਕਾ ਗੰਭੀਰ ਜ਼ਖ਼ਮੀ ਹੋ ਗਈ ਅਤੇ ਜ਼ੇਰੇ ਇਲਾਜ ਹੈ। ਇਸ ਦੌਰਾਨ ਦੂਜੀ ਕਾਰ ਵਿੱਚ ਸਫ਼ਰ ਕਰ ਰਹੇ ਚਾਰ ਵਿਅਕਤੀ ਵੀ ਜ਼ਖ਼ਮੀ ਹੋ ਗਏ। ਇਹ ਸਾਰੇ ਅੰਬਾਲਾ ਦੇ ਮੁਲਾਨਾ ਜਾ ਰਹੇ ਸਨ।

ਪੁਲੀਸ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਦੇਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਜ਼ਖ਼ਮੀਆਂ ਨੂੰ ਇਲਾਜ ਲਈ ਲੋਕ ਨਾਇਕ ਜੈ ਪ੍ਰਕਾਸ਼ ਨਾਰਾਇਣ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

Advertisement
Show comments