ਕੁਰੂਕਸ਼ੇਤਰ ਯੂਨੀਵਰਸਿਟੀ ਵੱਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ
ਲਾਲ ਬਹਾਦਰ ਸ਼ਾਸਤਰੀ ਨੂੰ ਵੀ ਕੀਤਾ ਯਾਦ, ਕਈ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਸ਼ਿਰਕਤ
ਮਹਾਤਮਾ ਗਾਂਧੀ ਦੇ ਜਨਮ ਦਿਵਸ ’ਤੇ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਸੋਮਨਾਥ ਸਚਦੇਵਾ, ਰਜਿਸਟਰਾਰ ਲੈਫਟੀਨੈਂਟ ਡਾ. ਵੀਰੇਂਦਰ ਪਾਲ ਅਤੇ ਯੂਨੀਵਰਸਿਟੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਯੂਨੀਵਰਸਿਟੀ ਦੇ ਭਗਵਦ ਗੀਤਾ ਸਦਨ ਵਿੱਚ ਸਥਿਤ ਮਹਾਤਮਾ ਗਾਂਧੀ ਦੀ ਮੂਰਤੀ ‘ਤੇ ਫੁੱਲ ਮਾਲਾਵਾਂ ਭੇਟ ਕਰ ਕੇ ਸ਼ਰਧਾਂਜਲੀ ਭੇਟ ਕੀਤੀ।
ਇਸ ਮੌਕੇ ਵਾਈਸ ਚਾਂਸਲਰ ਪ੍ਰੋ. ਸੋਮਨਾਥ ਸਚਦੇਵਾ ਨੇ ਕਿਹਾ ਕਿ 2 ਅਕਤੂਬਰ ਦਾ ਦਿਨ ਹਰੇਕ ਭਾਰਤੀ ਲਈ ਮਹੱਤਵ ਰੱਖਦਾ ਹੈ। ਮਹਾਤਮਾ ਗਾਂਧੀ ਨੇ ਲੋਕਾਂ ਨੂੰ ਇਕਜੁੱਟ ਕੀਤਾ ਅਤੇ ਅਹਿੰਸਾ ਦੇ ਮਾਰਗ ’ਤੇ ਚੱਲਦੇ ਹੋਏ, ਦੇਸ਼ ਨੂੰ ਅੰਗਰੇਜ਼ਾਂ ਤੋਂ ਆਜ਼ਾਦ ਕਰਵਾਇਆ, ਦੁਨੀਆ ਨੂੰ ਇੱਕ ਨਵਾਂ ਰਸਤਾ ਦਿਖਾਇਆ। ਮਹਾਤਮਾ ਗਾਂਧੀ ਤਿਆਗ, ਤਪੱਸਿਆ ਅਤੇ ਸਵੈ-ਬਲੀਦਾਨ ਦੀ ਇੱਕ ਸ਼ਾਨਦਾਰ ਅਤੇ ਮਹਾਨ ਸ਼ਖ਼ਸੀਅਤ ਸਨ। ਹੁਣ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਉਨ੍ਹਾਂ ਦੇ ਮਨੁੱਖੀ ਮੁੱਲਾਂ ਨੂੰ ਅਪਣਾਈਏ ਅਤੇ ਉਨ੍ਹਾਂ ਦੇ ਸੁਪਨਿਆਂ ਦੇ ਭਾਰਤ ਦੇ ਨਿਰਮਾਣ ਲਈ ਇਕੱਠੇ ਕੰਮ ਕਰੀਏ। ਇਸ ਮੌਕੇ ਸਾਰਿਆਂ ਨੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ’ਤੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਰਜਿਸਟਰਾਰ ਲੈਫਟੀਨੈਂਟ ਡਾ. ਵੀਰੇਂਦਰ ਪਾਲ, ਡੀਨ ਅਕਾਦਮਿਕ ਮਾਮਲੇ ਪ੍ਰੋ. ਰਾਕੇਸ਼ ਕੁਮਾਰ, ਪ੍ਰੋਕਟਰ ਪ੍ਰੋ. ਅਨਿਲ ਗੁਪਤਾ, ਯੁਵਾ ਅਤੇ ਸੱਭਿਆਚਾਰਕ ਪ੍ਰੋਗਰਾਮ ਵਿਭਾਗ ਦੇ ਡਾਇਰੈਕਟਰ ਪ੍ਰੋ. ਵਿਵੇਕ ਚਾਵਲਾ, ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਪ੍ਰੋ. ਮਹਾ ਸਿੰਘ ਪੂਨੀਆ ਅਤੇ ਹੋਰ ਅਧਿਆਪਕ ਹਾਜ਼ਰ ਸਨ।