ਲਖੀਮਪੁਰ ਖੀਰੀ: ਦੋ ਕਿਸਾਨਾਂ ਦੀ ਰਿਹਾਈ ਮੰਗੀ

ਬੁਲਾਰਿਆਂ ਨੇ ਹੱਕਾਂ ਦੀ ਪ੍ਰਾਪਤੀ ਲਈ ਏਕੇ ਦੀ ਮਜ਼ਬੂਤੀ ’ਤੇ ਜ਼ੋਰ ਦਿੱਤਾ

ਲਖੀਮਪੁਰ ਖੀਰੀ: ਦੋ ਕਿਸਾਨਾਂ ਦੀ ਰਿਹਾਈ ਮੰਗੀ

ਦਿੱਲੀ ਵਿੱਚ ਟਿਕਰੀ ਬਾਰਡਰ ’ਤੇ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ। -ਫੋਟੋ: ਦਿਓਲ

ਪੱਤਰ ਪ੍ਰੇਰਕ

ਨਵੀਂ ਦਿੱਲੀ, 27 ਅਕਤੂਬਰ

ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਟਿਕਰੀ ਬਾਰਡਰ ’ਤੇ ਸਟੇਜ ਦੀ ਕਾਰਵਾਈ ਨੌਜਵਾਨਾਂ ਵੱਲੋਂ ਚਲਾਈ ਗਈ। ਸਟੇਜ ਤੋਂ ਬਠਿੰਡਾ ਜ਼ਿਲ੍ਹੇ ਦੇ ਆਗੂ ਰਾਜਵਿੰਦਰ ਸਿੰਘ ਰਾਜੂ ਅਤੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਜਨਰਲ ਸਕੱਤਰ ਗੁਰਬਾਜ ਸਿੰਘ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਵਿੱਚ 3 ਅਕਤੂਬਰ ਨੂੰ ਲਖਮੀਰਪੁਰ ਖੀਰੀ ਵਿੱਚ ਵਾਪਰੀ ਘਟਨਾ ਦੇ ਸਬੰਧ ਵਿਚ ਗ੍ਰਿਫਤਾਰ ਦੋ ਕਿਸਾਨ ਬਚਿੱਤਰ ਸਿੰਘ ਅਤੇ ਗੁਰਵਿੰਦਰ ਸਿੰਘ ਦੀ ਰਿਹਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਇਹ ਸਾਰਾ ਕੁਝ ਇਸ ਕਰਕੇ ਕਰ ਰਹੀ ਹੈ ਕਿ ਕਿਸਾਨਾਂ ਨੂੰ ਡਰਾ ਕੇ ਉਨ੍ਹਾਂ ’ਤੇ ਦਬਾਅ ਬਣਾਇਆ ਜਾ ਸਕੇ ਤੇ ਕੇਂਦਰ ਦੇ ਵਿਚ ਗ੍ਰਹਿ ਰਾਜ ਮੰਤਰੀ ਨੂੰ ਬਚਾਇਆ ਜਾ ਸਕੇ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਸਰਕਾਰ ਜਿੰਨੇ ਮਰਜ਼ੀ ਹੱਥਕੰਡੇ ਵਰਤ ਲਵੇ ਜਥੇਬੰਦੀਆਂ ਤਿੰਨ ਖੇਤੀ ਕਾਨੂੰਨਾਂ ਦੇ ਨਾਲ ਨਾਲ ਜਿੰਨਾ ਚਿਰ ਅਜੈ ਮਿਸ਼ਰਾ ਨੂੰ ਮੰਤਰੀ ਪਦ ਤੋਂ ਬਰਖਾਸਤ ਕਰਕੇ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਉਨਾ ਚਿਰ ਸੰਘਰਸ਼ ਕਰਦੇ ਰਹਾਂਗੇ। ਬਿੱਟੂ ਮੱਲਣ ਤੇ ਯੁਵਰਾਜ ਸਿੰਘ ਘੁਡਾਣੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਹਕੂਮਤ ਆਪਣੇ ਗੋਦੀ ਮੀਡੀਆ ਰਾਹੀਂ ਇਹ ਗੱਲ ਪੂਰੇ ਜ਼ੋਰ ਨਾਲ ਪ੍ਰਚਾਰ ਰਹੀ ਹੈ ਕਿ ਭਾਰਤ ਦੁਨੀਆਂ ਦੀ ਇੱਕ ਵੱਡੀ ਤਾਕਤ ਬਣਨ ਜਾ ਰਿਹਾ ਹੈ। ਅਸੀਂ ਲੋਕ ਹਕੂਮਤ ਤੋਂ ਪੁੱਛਣਾ ਚਾਹੁੰਦੇ ਹਾਂ ਕਿ ਜਿਹੜੇ ਦੇਸ਼ ਵਿੱਚ ਚਾਲੀ ਕਰੋੜ ਲੋਕ ਇੱਕ ਡੰਗ ਦੀ ਰੋਟੀ ਖਾ ਕੇ ਗੁਜ਼ਾਰਾ ਕਰਦੇ ਹੋਣ, ਜਿਹੜੇ ਦੇਸ਼ ਵਿੱਚ ਕਰੋੜਾਂ ਪੜ੍ਹੇ ਲਿਖੇ ਨੌਜਵਾਨ ਬੇਰੁਜ਼ਗਾਰ ਹੋਣ ਅਤੇ ਰੁਜ਼ਗਾਰ ਨਾ ਮਿਲਣ ’ਤੇ ਆਪਣੇ ਆਪ ਨੂੰ ਅੱਗ ਲਾ ਲੈਣ, ਜਿੱਥੇ ਲੋਕ ਪੱਖੀ ਬੁੱਧੀਜੀਵੀ ਜੋ ਪੀੜਤ ਲੋਕਾਂ ਦੀ ਗੱਲ ਕਰਦੇ ਹੋਣ ਉਨ੍ਹਾਂ ਨੂੰ ਯੂਏਪੀਏ ਧਾਰਾ ਲਾ ਕੇ ਜੇਲ੍ਹਾਂ ਵਿੱਚ ਸੜਨ ਲਈ ਧੱਕਿਆ ਜਾ ਰਿਹਾ ਹੋਵੇ, ਜਿਹੜੇ ਦੇਸ਼ ਵਿੱਚ ਚੁਣੇ ਹੋਏ ਨੁਮਾਇੰਦਿਆਂ ਦੀ ਸੰਸਦ ਲੱਗਦੀ ਹੋਵੇ ਸੰਵਿਧਾਨ ਕੋਰਟਾਂ ਹੋਣ ਫਿਰ ਵੀ ਪੀੜਤ ਲੋਕਾਂ ਦੀ ਗੱਲ ਨਾ ਸੁਣੀ ਜਾਵੇ, ਫਿਰ ਇਸਨੂੰ ਭਾਰਤ ਮਹਾਨ ਜਾਂ ਫਿਰ ਦੁਨੀਆ ਦੀ ਵੱਡੀ ਤਾਕਤ ਕਿਵੇਂ ਕਿਹਾ ਜਾ ਸਕਦਾ ਹੈ। ਇਸ ਨੂੰ ਤਾਂ ਸਿਰਫ਼ ਕਾਰਪੋਰੇਟ ਪੱਖੀ ਕਿਹਾ ਜਾ ਸਕਦਾ ਹੈ। ਇਹ ਭਾਰਤ ਦੇ ਜਮਹੂਰੀਅਤ ਪਸੰਦ ਲੋਕਾਂ ਦੇ ਵਿਚਾਰਨ ਦਾ ਸਵਾਲ ਹੈ। ਇਸ ਲਈ ਲੁਟੇਰੇ ਰਾਜ ਪ੍ਰਬੰਧ ਤੋਂ ਭਲੇ ਦੀ ਝਾਕ ਨਾ ਰੱਖਦੇ ਹੋਏ ਸਰਕਾਰ ਦੇ ਗੁਮਰਾਹਕੁਨ ਪ੍ਰਚਾਰ ਤੋਂ ਬਚਣ ਦੀ ਲੋੜ ਹੈ ਅਤੇ ਆਪਣੇ ਹੱਕਾਂ ਲਈ ਏਕੇ ਨੂੰ ਮਜ਼ਬੂਤ ਕਰਨ ਦੀ ਲੋੜ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All