ਰੋਹਿਣੀ ਵਿੱਚ ਪਾਣੀ ਦੀ ਪਾਈਪਲਾਈਨ ਵਿਛਾਉਣ ਦੀ ਸ਼ੁਰੂਆਤ
ਦਿੱਲੀ ਵਿਧਾਨ ਸਭਾ ਦੇ ਸਪੀਕਰ ਅਤੇ ਸਥਾਨਕ ਵਿਧਾਇਕ ਵਿਜੇਂਦਰ ਗੁਪਤਾ ਨੇ ਅੱਜ ਰੋਹਿਣੀ ਵਿਧਾਨ ਸਭਾ ਹਲਕੇ ਦੀਆਂ ਵੱਖ-ਵੱਖ ਰਿਹਾਇਸ਼ੀ ਕਲੋਨੀਆਂ ਵਿੱਚ ਪਾਣੀ ਦੀਆਂ ਪੁਰਾਣੀਆਂ ਪਾਈਪਲਾਈਨਾਂ ਬਦਲਣ ਦੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਨਾਗਰਿਕਾਂ ਨੂੰ ਜ਼ਰੂਰੀ ਬੁਨਿਆਦੀ ਸਹੂਲਤਾਂ ਦੇਣੀਆਂ ਅਤੇ ਉਨ੍ਹਾਂ ਦੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਹਮੇਸ਼ਾ ਉਨ੍ਹਾਂ ਦੀ ਪਹਿਲੀ ਤਰਜੀਹ ਰਹੀ ਹੈ।
ਇਹ ਪ੍ਰਾਜੈਕਟ ਰੋਹਿਣੀ ਸੈਕਟਰ-18, ਪਾਕੇਟ ਬੀ-7, ਸੈਕਟਰ 15, ਪਾਕੇਟਸ ਜੀ-16, 17, 18, ਅਤੇ ਐਫ-14, 15 ਨੂੰ ਕਵਰ ਕਰੇਗਾ। ਇਹ ਪ੍ਰਾਜੈਕਟ ਸੈਕਟਰ-7, ਪਾਕੇਟ ਐਫ-26 ਅਤੇ ਪ੍ਰਸ਼ਾਂਤ ਵਿਹਾਰ ਵਿੱਚ ਸ਼ੁਰੂ ਕੀਤਾ ਗਿਆ ਹੈ। ਇਹ ਮਹੱਤਵਪੂਰਨ ਪਹਿਲ ਹਜ਼ਾਰਾਂ ਪਰਿਵਾਰਾਂ ਨੂੰ ਸਾਫ਼ ਅਤੇ ਸੁਰੱਖਿਅਤ ਪਾਣੀ ਦੀ ਨਿਯਮਤ ਸਪਲਾਈ ਯਕੀਨੀ ਬਣਾਏਗੀ। ਨਵੀਆਂ ਪਾਈਪਲਾਈਨਾਂ ਪਾਉਣ ਨਾਲ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ ਅਤੇ ਲੋਕਾਂ ਨੂੰ ਨਿਰਵਿਘਨ ਅਤੇ ਸਾਫ਼ ਪਾਣੀ ਮਿਲੇਗਾ।
ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਪਤਾ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਪਾਣੀ ਦੀ ਕਮੀ ਅਤੇ ਅਸੁਰੱਖਿਅਤ ਪਾਣੀ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਨੂੰ ਪੂਰੀ ਤਰ੍ਹਾਂ ਖਤਮ ਕਰਨਾ ਹੈ। ਇਨ੍ਹਾਂ ਨਵੀਆਂ ਪਾਈਪਲਾਈਨਾਂ ਦੀ ਸਥਾਪਨਾ ਤੋਂ ਬਾਅਦ ਹਰ ਪਰਿਵਾਰ ਨੂੰ ਸਾਫ਼ ਅਤੇ ਉੱਚ-ਗੁਣਵੱਤਾ ਵਾਲੇ ਪਾਣੀ ਤੱਕ ਨਿਰੰਤਰ ਪਹੁੰਚ ਹੋਵੇਗੀ। ਇਹ ਨਾ ਸਿਰਫ਼ ਉਨ੍ਹਾਂ ਦੀਆਂ ਰੋਜ਼ਾਨਾ ਜ਼ਰੂਰਤਾਂ ਨੂੰ ਪੂਰਾ ਕਰੇਗਾ ਬਲਕਿ ਨਾਗਰਿਕਾਂ ਨੂੰ ਮਾਣ ਅਤੇ ਆਰਾਮ ਨਾਲ ਰਹਿਣ ਦੇ ਯੋਗ ਵੀ ਬਣਾਏਗਾ। ਵਿਧਾਨ ਸਭਾ ਦੇ ਸਪੀਕਰ ਨੇ ਜ਼ੋਰ ਦਿੱਤਾ ਕਿ ਪਾਣੀ ਦੀ ਸਪਲਾਈ ਵਰਗੀਆਂ ਬੁਨਿਆਦੀ ਸਹੂਲਤਾਂ ਕਾਫ਼ੀ ਅਹਿਮ ਹਨ ਅਤੇ ਰੋਹਿਣੀ ਖੇਤਰ ਵਿੱਚ ਵਿਕਾਸ ਲਈ ਤਰਜੀਹ ਜ਼ਰੂਰੀ ਬੁਨਿਆਦੀ ਢਾਂਚੇ ’ਤੇ ਕੇਂਦਰਿਤ ਹੋਵੇਗੀ।