DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਲੈਕਚਰ

ਫੈਕਲਟੀ, ਖੋਜੀਅਾਂ ਅਤੇ ਵਿਦਿਆਰਥੀਅਾਂ ਨੇ ਸ਼ਿਰਕਤ ਕੀਤੀ

  • fb
  • twitter
  • whatsapp
  • whatsapp
featured-img featured-img
ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਮੌਕੇ ਸ਼ਖ਼ਸੀਅਤਾਂ ਦਾ ਸਨਮਾਨ ਕਰਦੇ ਹੋਏ ਪਤਵੰਤੇ।
Advertisement

ਇਥੇ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਸੋਮ ਨਾਥ ਸਚਦੇਵਾ ਦੀ ਅਗਵਾਈ ਹੇਠ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਫੈਕਲਟੀ ਲਾਊਂਜ ਵਿੱਚ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਤੇ ਸਰਵਉੱਚ ਕੁਰਬਾਨੀ ਹਿੰਦ ਦੀ ਚਾਦਰ ਧਾਰਮਿਕ ਆਜ਼ਾਦੀ ਤੇ ਮਨੁੱਖੀ ਅਧਿਕਾਰਾਂ ਦੀ ਵਿਰਾਸਤ ਵਿਸ਼ੇ ’ਤੇ ਇਕ ਐਕਸਟੈਂਸ਼ਨ ਲੈਕਚਰ ਕਰਵਾਇਆ ਗਿਆ। ਜਿਸ ਵਿਚ ਬਤੌਰ ਮੁੱਖ ਬੁਲਾਰੇ ਪ੍ਰੋ. ਕੁਲਦੀਪ ਚੰਦ ਅਗਨੀਹੋਤਰੀ ਸਾਬਕਾ ਉਪ ਪ੍ਰਧਾਨ ਤੇ ਹਰਿਆਣਾ ਸਾਹਿਤ ਤੇ ਸਭਿਆਚਾਰ ਅਕਾਦਮੀ ਪੰਚਕੂਲਾ ਦੇ ਸਾਬਕਾ ਵਾਈਸ ਚੇਅਰਮੈਨ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਕੁਰਬਾਨੀ ਸਿੱਖ ਇਤਿਹਾਸ ਵਿੱਚ ਇਕ ਘਟਨਾ ਨਹੀਂ ਹੈ, ਸਗੋਂ ਸਮੁੱਚੀ ਮਾਨਵਤਾ ਲਈ ਧਾਰਮਿਕ ਆਜ਼ਾਦੀ ਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਦੀ ਇਕ ਵਿਲੱਖਣ ਉਦਾਹਰਣ ਹੈ। ਉਨ੍ਹਾਂ ਨੇ 1675 ਦੀ ਇਤਿਹਾਸਕ ਕੁਰਬਾਨੀ ਨੂੰ ਵਿਸ਼ਵਵਿਆਪੀ ਮਨੁੱਖੀ ਅਧਿਕਾਰ ਦੀ ਨੀਂਹ ਕਰਾਰ। ਪ੍ਰੋਗਰਾਮ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਰਜਿਸਟਰਾਰ ਲੈਫਟੀਨੈਂਟ ਪ੍ਰੋ. ਵਰਿੰਦਰਪਾਲ ਨੇ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੂੰ ਹਿੰਦ ਦੀ ਚਾਦਰ ਦਾ ਖਿਤਾਬ ਇਸ ਲਈ ਮਿਲਿਆ ਕਿਉਂਕਿ ਉਨ੍ਹਾਂ ਨੇ ਦੂਜੇ ਧਰਮਾਂ ਦੀ ਰੱਖਿਆ ਲਈ ਸਭ ਕੁਝ ਕੁਰਬਾਨ ਕਰ ਦਿੱਤਾ। ਉਨ੍ਹਾਂ ਦਾ ਜੀਵਨ ਹਿੰਮਤ, ਕੁਰਬਾਨੀ ਤੇ ਸਹਿਣਸ਼ੀਲਤਾ ਨੂੰ ਪ੍ਰੇਰਿਤ ਕਰਦਾ ਹੈ। ਵਿਦਿਆਰਥੀ ਭਲਾਈ ਦੇ ਡੀਨ ਪ੍ਰੋ. ਏ ਆਰ ਚੌਧਰੀ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਤੇ ਕਿਹਾ ਕਿ ਅਜਿਹੇ ਸਮਾਗਮ ਨੌਜਵਾਨਾਂ ਨੂੰ ਉਨ੍ਹਾਂ ਦੇ ਇਤਿਹਾਸ ਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਦਾ ਸੰਦੇਸ਼ ਅੱਜ ਵੀ ਓਨਾ ਪ੍ਰਸੰਗਿਕ ਹੈ, ਜਿੰਨਾ ਚਿਰ ਮਨੁੱਖੀ ਅਧਿਕਾਰਾਂ ਤੇ ਧਾਰਮਿਕ ਆਜ਼ਾਦੀ ਲਈ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ। ਇਸ ਮੌਕੇ ਯੂਨੀਵਰਸਿਟੀ ਦੇ ਆਡਿਟ ਸੰਯੁਕਤ ਨਿਰਦੇਸ਼ਕ ਪ੍ਰੋ. ਨੀਰਾ ਰਾਘਵ, ਆਰ ਐੱਸ ਏ ਭੁਪਿੰਦਰ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਸੁਰਿੰਦਰ ਵਰਮਾ, ਡਾ. ਜਤਿੰਦਰ ਜਾਂਗੜਾ, ਫੈਕਲਟੀ, ਖੋਜ ਕਰਤਾ ਤੇ ਵਿਦਿਆਰਥੀ ਮੌਜੂਦ ਸਨ।

Advertisement
Advertisement
×