ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 24 ਅਪਰੈਲ
ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਹਰਿਆਣਾ ਸਰਕਾਰ ਦੇ ਪ੍ਰਧਾਨ ਸਕੱਤਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਬੈਂਕਾਂ ਵੱਲੋਂ ਕਿਸਾਨਾਂ ਦੀ ਕਣਕ ਦਾ ਪੈਸਾ ਜਬਰੀ ਕੱਟਿਆ ਜਾ ਰਿਹਾ ਹੈ, ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ’ਤੇ ਤੁਰੰਤ ਰੋਕ ਲਗਾਏ ਅਤੇ ਬੈਂਕਾਂ ਵੱਲੋਂ ਕਿਸਾਨਾਂ ਦੇ ਕੱਟੇ ਗਏ ਪੈਸੇ ਨੂੰ ਵਾਪਸ ਕਰਵਾਇਆ ਜਾਵੇ ਨਹੀਂ ਤਾਂ ਕਿਸਾਨ ਕੋਈ ਵੱਡਾ ਕਦਮ ਪੁੱਟਣ ਲਈ ਮਜਬੂਰ ਹੋਣਗੇ।