ਬੇਲਰਖਾਂ ਵਿੱਚ Library ਦਾ ਉਦਘਾਟਨ
ਹਰਿਆਣਾ ਦੇ ਸਮਾਜਿਕ ਨਿਆਂ ਅਤੇ ਸਹਿਕਾਰਤਾ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਕਿਹਾ ਕਿ ਸਿੱਖਿਆ ਦਾ ਪਸਾਰ ਅਤੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਸਰਕਾਰ ਦੀ ਤਰਜੀਹ ਹੈ। ਇਸ ਦੇ ਮੱਦੇਨਜ਼ਰ ਸਕੂਲਾਂ ਵਿੱਚ ਤਕਨੀਕੀ ਸਹੂਲਤਾਂ ’ਤੇ ਧਿਆਨ ਦਿੱਤਾ ਜਾ ਰਿਹਾ ਹੈ। ਕੈਬਨਿਟ...
ਹਰਿਆਣਾ ਦੇ ਸਮਾਜਿਕ ਨਿਆਂ ਅਤੇ ਸਹਿਕਾਰਤਾ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਕਿਹਾ ਕਿ ਸਿੱਖਿਆ ਦਾ ਪਸਾਰ ਅਤੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਸਰਕਾਰ ਦੀ ਤਰਜੀਹ ਹੈ। ਇਸ ਦੇ ਮੱਦੇਨਜ਼ਰ ਸਕੂਲਾਂ ਵਿੱਚ ਤਕਨੀਕੀ ਸਹੂਲਤਾਂ ’ਤੇ ਧਿਆਨ ਦਿੱਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਆਪਣੇ ਵਿਧਾਨ ਸਭਾ ਹਲਕੇ ਦੇ ਪਿੰਡ ਬੇਲਰਖਾਂ ਵਿੱਚ ਸ਼ਹੀਦ ਰਾਜਗੁਰੂ ਤੇ ਸੁਖਦੇਵ ਲਾਇਬ੍ਰੇਰੀ ਦੇ ਉਦਘਾਟਨ ਸਮਾਰੋਹ ਵਿੱਚ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਨਾਲ-ਨਾਲ ਪੇਂਡੂ ਇਲਾਕਿਆਂ ਵਿੱਚ ਪੀ ਐੱਮ ਸ਼੍ਰੀ ਸਕੂਲ ਅਤੇ ਲਾਇਬ੍ਰੇਰੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਪੇਂਡੂ ਖੇਤਰਾਂ ਵਿੱਚ ਵੱਸਦੇ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਸਿੱਖਿਆ ਉਪਲਬਧ ਕਰਵਾਈ ਜਾ ਸਕੇ। ਪਿੰਡ-ਪਿੰਡ ਲਾਇਬ੍ਰੇਰੀ ਦੀ ਸਥਾਪਨਾ ਸਿੱਖਿਆ ਦੇ ਖੇਤਰ ਵਿੱਚ ਇੱਕ ਨਵੀਂ ਸ਼ੁਰੂਆਤ ਹੈ। ਇਸ ਨਾਲ ਪੇਂਡੂ ਬੱਚਿਆਂ ਦੀ ਸਿੱਖਿਆ ਪ੍ਰਾਪਤੀ ਦੇ ਨਾਲ-ਨਾਲ ਉਨ੍ਹਾਂ ਦੀ ਵਿਦਿਅਕ ਯੋਗਤਾ ਨਿਖ਼ਰੇਗੀ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਭਾਗ ਲੈਣ ਦੀ ਸਮਰੱਥਾ ਵਧੇਗੀ, ਜਿਸ ਨਾਲ ਭਵਿੱਖ ਵਿੱਚ ਹਰਿਆਣਾ ਨਿਸ਼ਚਿਤ ਤੌਰ ’ਤੇ ਰੁਜ਼ਗਾਰ ਅਤੇ ਸਿੱਖਿਆ ਦਾ ਹੱਬ ਬਣ ਸਕੇਗਾ। ਇਸ ਮੌਕੇ ਕੈਬਨਿਟ ਮੰਤਰੀ ਨੇ ਲਾਇਬ੍ਰੇਰੀ ਦੇ ਵਿਸਥਾਰ ਅਤੇ ਹੋਰ ਸਹੂਲਤਾਂ ਲਈ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਪਿਰਥੀ ਨੰਬਰਦਾਰ, ਸਰਪੰਚ ਬੇਲਰਖਾਂ ਪਿਰਥੀ ਸਿੰਘ, ਰਮੇਸ਼ ਕੁਮਾਰ ਬੇਲਰਖਾਂ, ਮੰਤਰੀ ਦੇ ਨਿੱਜੀ ਸਹਾਇਕ ਮਨੋਜ ਕੁਮਾਰ, ਮੀਡੀਆ ਇੰਚਾਰਜ ਸੰਜੇ ਬਲਹਾਰਾ ਅਤੇ ਜਸਬੀਰ ਨੈਨ ਆਦਿ ਹਾਜ਼ਰ ਸਨ।

