ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ
ਪੱਤਰ ਪ੍ਰੇਰਕ ਮੁੱਲਾਂਪੁਰ ਗਰੀਬਦਾਸ, 8 ਜੂਨ ਕਾਂਗਰਸ ਪਾਰਟੀ ਦੇ ਹਲਕਾ ਖਰੜ ਤੋਂ ਇੰਚਾਰਜ ਵਿਜੈ ਕੁਮਾਰ ਸ਼ਰਮਾ ਟਿੰਕੂ ਨੇ ਮੁੱਲਾਂਪੁਰ ਗਰੀਬਦਾਸ ਨਿਊ ਚੰਡੀਗੜ੍ਹ ਇਲਾਕੇ ਦੇ ਕਈ ਪਿੰਡਾਂ ਵਿੱਚ ਲੋਕਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਪਿੰਡ ਜੈਯੰਤੀ ਮਾਜਰੀ, ਗੁੜਾ, ਕਸੌਲੀ,...
Advertisement
ਪੱਤਰ ਪ੍ਰੇਰਕ
ਮੁੱਲਾਂਪੁਰ ਗਰੀਬਦਾਸ, 8 ਜੂਨ
Advertisement
ਕਾਂਗਰਸ ਪਾਰਟੀ ਦੇ ਹਲਕਾ ਖਰੜ ਤੋਂ ਇੰਚਾਰਜ ਵਿਜੈ ਕੁਮਾਰ ਸ਼ਰਮਾ ਟਿੰਕੂ ਨੇ ਮੁੱਲਾਂਪੁਰ ਗਰੀਬਦਾਸ ਨਿਊ ਚੰਡੀਗੜ੍ਹ ਇਲਾਕੇ ਦੇ ਕਈ ਪਿੰਡਾਂ ਵਿੱਚ ਲੋਕਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਪਿੰਡ ਜੈਯੰਤੀ ਮਾਜਰੀ, ਗੁੜਾ, ਕਸੌਲੀ, ਕਰੌਂਦੇਵਾਲਾ ਵਿੱਚ ਗੱਲਬਾਤ ਕਰਦਿਆਂ ਟਿੰਕੂ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਆਦਮੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ ਹੈ ਜਿਸ ਕਾਰਨ ਲੋਕ ‘ਆਪ’ ਤੋਂ ਖ਼ਫ਼ਾ ਹਨ। ਇਸ ਮੌਕੇ ਇਲਾਕੇ ਦੇ ਮੋਹਤਬਰ ਹਾਜ਼ਰ ਸਨ।
Advertisement
Advertisement
×

