ਪੱਤਰ ਪ੍ਰੇਰਕ
ਰਤੀਆ, 26 ਅਕਤੂਬਰ
ਸ਼ਹਿਰ ਦੇ ਭਗਤ ਸਿੰਘ ਚੌਕ ਸਥਿਤ ਇੱਕ ਮੈਡੀਕਲ ਹਾਲ ਵਿੱਚ ਦੀਵਾਲੀ ਵਾਲੀ ਰਾਤ ਨੂੰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਦੌਰਾਨ ਮੌਕੇ ’ਤੇ ਪੁੱਜੀ ਫਾਇਰ ਬ੍ਰਿਗੇਡ ਦੀ ਗੱਡੀ ਨੇ ਲੋਕਾਂ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਇਆ। ਮੈਡੀਕਲ ਸਟੋਰ ਦੇ ਮਾਲਕ ਕੁਲਵੰਤ ਡੋਡਾ ਨੇ ਦੱਸਿਆ ਕਿ ਉਹ ਦੀਵਾਲੀ ਦੀ ਰਾਤ ਆਪਣੀ ਦੁਕਾਨ ਬੰਦ ਕਰ ਕੇ ਗਰ ਪੁੱਜਾ ਹੀ ਸੀ ਕਿ ਕੁੱਝ ਸਮੇਂ ਬਾਅਦ ਉਸ ਨੂੰ ਦੁਕਾਨ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਅਤੇ ਤੁਰੰਤ ਫਾਇਰ ਬ੍ਰਿਗੇਡ ਦਫਤਰ ਨੂੰ ਸੂਚਿਤ ਕੀਤਾ। ਉਨ੍ਹਾਂ ਦੱਸਿਆ ਕਿ ਜੇਕਰ ਸ਼ਹਿਰ ਵਾਸੀ ਅਤੇ ਫਾਇਰ ਬ੍ਰਿਗੇਡ ਮੌਕੇ ’ਤੇ ਉਸ ਦੀ ਮਦਦ ਨਾ ਕਰਦੀ ਤਾਂ ਇਹ ਅੱਗ ਹੋਰ ਵੀ ਭਿਆਨਕ ਰੂਪ ਲੈ ਸਕਦੀ ਸੀ। ਉਸ ਨੇ ਦੱਸਿਆ ਕਿ ਅੱਗ ਸ਼ਾਰਟ ਸਰਕਟ ਨਾਲ ਲੱਗੀ ਹੋ ਸਕਦੀ ਹੈ ਇਸ ਉਸ ਦਾ 10 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ।