ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 29 ਅਕਤੂਬਰ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੋਜ਼ਾਨਾ ਅੰਮ੍ਰਿਤ ਵੇਲੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਤੋਂ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ ਜਿਨ੍ਹਾਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਹਿੱਸਾ ਲੈ ਰਹੀਆਂ ਹਨ। ਅੱਜ ਦੀ ਪ੍ਰਭਾਤ ਫੇਰੀ ਗੁਰਦੁਆਰਾ ਸਾਹਿਬ ਤੋਂ ਨਿਸ਼ਾਨ ਸਾਹਿਬ ਦੀ ਛਤਰ ਛਾਇਆ ਸੰਗਤ ਦੇ ਘਰ ਪੁੱਜੀ ਜਿਥੇ ਪਰਿਵਾਰ ਵਲੋਂ ਫੁੱਲਾਂ ਦੀ ਵਰਖਾ ਤੇ ਜੈਕਾਰਿਆਂ ਦੀ ਗੂੰਜ ਨਾਲ ਸੰਗਤ ਦਾ ਸੁਆਗਤ ਕੀਤਾ ਗਿਆ। ਹਜ਼ੂਰੀ ਰਾਗੀ ਭਾਈ ਅਮਰਜੀਤ ਸਿੰਘ ਦੇ ਜਥੇ ਨੇ ਸ਼ਬਦ ਕੀਰਤਨ ਕੀਤਾ। ਸ਼ਬਦੀ ਜਥੇ ਦੇ ਨੌੌਜੁਆਨ ਵੀਰਾਂ ਤੇ ਬੀਬੀਆਂ ਨੇ ਵੀ ਗੁਰ ਸ਼ਬਦ ਨਾਲ ਸੰਗਤਾਂ ਨੂੰ ਜੋੜਿਆ। ਪੰਥ ਵਿਦਵਾਨ ਗਿਆਨੀ ਸਾਹਿਬ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ’ਤੇ ਰੋਸ਼ਨੀ ਪਾਉਂਦੇ ਸੰਗਤ ਨੂੰ ਕਿਰਤ ਕਰਨ, ਵੰਡ ਛਕਣ ਤੇ ਨਾਮ ਜਪਣ ਲਈ ਪ੍ਰੇਰਿਆ।