DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਹਾਰਿਸ਼ੀ ਕਸ਼ਯਪ ਚੌਕ ਦਾ ਉਦਘਾਟਨ

ਹਲਕਾ ਇੰਦਰੀ ਦੇ ਵਿਧਾਇਕ ਰਾਮ ਕੁਮਾਰ ਕਸ਼ਯਪ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਨਹੀਂ ਛੱਡ ਰਹੇ ਹਨ। ਜਦੋਂ ਵੀ ਕਿਸੇ ਪ੍ਰਾਜੈਕਟ ਦੀ ਅਪੀਲ ਕੀਤੀ ਜਾਂਦੀ ਹੈ ਤਾਂ ਮੁੱਖ ਮੰਤਰੀ ਤੁਰੰਤ ਉਸ ਨੂੰ ਮਨਜ਼ੂਰੀ...

  • fb
  • twitter
  • whatsapp
  • whatsapp
featured-img featured-img
ਲਾਡਵਾ ਵਿੱਚ ਚੌਕ ਦਾ ਉਦਘਾਟਨ ਕਰਦੇ ਵਿਧਾਇਕ ਰਾਮ ਕੁਮਾਰ ਕਸ਼ਯਪ।
Advertisement

ਹਲਕਾ ਇੰਦਰੀ ਦੇ ਵਿਧਾਇਕ ਰਾਮ ਕੁਮਾਰ ਕਸ਼ਯਪ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਨਹੀਂ ਛੱਡ ਰਹੇ ਹਨ। ਜਦੋਂ ਵੀ ਕਿਸੇ ਪ੍ਰਾਜੈਕਟ ਦੀ ਅਪੀਲ ਕੀਤੀ ਜਾਂਦੀ ਹੈ ਤਾਂ ਮੁੱਖ ਮੰਤਰੀ ਤੁਰੰਤ ਉਸ ਨੂੰ ਮਨਜ਼ੂਰੀ ਦੇ ਦਿੰਦੇ ਹਨ। ਲਾਡਵਾ ਦਾ ਵਿਕਾਸ ਤੇਜ਼ੀ ਨਾਲ ਹੋ ਰਿਹਾ ਹੈ। ਵਿਧਾਇਕ ਰਾਮ ਕੁਮਾਰ ਕਸ਼ਯਪ ਦੇਰ ਸ਼ਾਮ ਲਾਡਵਾ ਦੇ ਮਹਾਰਿਸ਼ੀ ਕਸ਼ਯਪ ਚੌਕ ਦੇ ਉਦਘਾਟਨ ਮੌਕੇ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਲਾਡਵਾ ਪਹੁੰਚਣ ’ਤੇ ਨਗਰ ਨਿਗਮ ਦੀ ਚੇਅਰਪਰਸਨ ਸਾਕਸ਼ੀ ਖੁਰਾਣਾ ਨੇ ਚੀਫ਼ ਵ੍ਹਿਪ ਅਤੇ ਵਿਧਾਇਕ ਰਾਮ ਕੁਮਾਰ ਕਸ਼ਯਪ ਦਾ ਨਿੱਘਾ ਸਵਾਗਤ ਕੀਤਾ। ਇਸ ਤੋਂ ਬਾਅਦ ਰਾਮ ਕੁਮਾਰ ਕਸ਼ਯਪ ਨੇ ਮਹਾਰਿਸ਼ੀ ਕਸ਼ਯਪ ਚੌਕ ਦੇ ਸੁੰਦਰੀਕਰਨ ਦੇ ਕਾਰਜ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦਾ ਹਰ ਵਰਗ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀਆਂ ਨੀਤੀਆਂ ਤੋਂ ਖੁਸ਼ ਹੈ। ਉਨ੍ਹਾਂ ਦੱਸਿਆ ਕਿ ਮਹਾਰਿਸ਼ੀ ਕਸ਼ਯਪ ਦੀ ਜੈਅੰਤੀ ਮਨਾਉਣ ਲਈ ਪਹਿਲਾਂ ਲਾਡਵਾ ਵਿੱਚ ਰਾਜ ਪੱਧਰੀ ਸਮਾਗਮ ਕੀਤਾ ਗਿਆ ਸੀ ਜਿਸ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸਨ। ਸਮਾਗਮ ਦੌਰਾਨ ਕਸ਼ਯਪ ਭਾਈਚਾਰੇ ਦੇ ਮੈਂਬਰਾਂ ਨੇ ਮਹਾਰਿਸ਼ੀ ਕਸ਼ਯਪ ਦੇ ਨਾਮ ’ਤੇ ਸ਼ਹਿਰ ਵਿੱਚ ਚੌਕ ਬਣਾਉਣ ਦੀ ਮੰਗ ਕੀਤੀ ਸੀ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਉਦੋਂ ਮਹਾਰਿਸ਼ੀ ਕਸ਼ਯਪ ਚੌਕ ਬਣਾਉਣ ਦਾ ਐਲਾਨ ਕੀਤਾ ਸੀ, ਜਿਸ ਨੂੰ ਪੂਰਾ ਕਰਦੇ ਹੋਏ ਹੁਣ ਇੰਦਰੀ ਰੋਡ ’ਤੇ ਮਹਾਰਿਸ਼ੀ ਕਸ਼ਯਪ ਚੌਕ ਬਣਾਇਆ ਗਿਆ ਹੈ।

Advertisement
Advertisement
×