ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੁੱਖ ਮੁਲਜ਼ਮ ਨਸ਼ਾ ਤਸਕਰੀ ਦੇ ਦੋਸ਼ ਹੇਠ ਕਾਬੂ

ਇੱਥੋਂ ਦੀ ਪੁਲੀਸ ਨੇ ਹੈਰੋਇਨ ਤਸਕਰੀ ਦੇ ਦੋਸ਼ ਵਿੱਚ ਮੁੱਖ ਤਸਕਰ ਰਣਦੀਪ ਸਿੰਘ ਉਰਫ ਮਮਨਾ ਨਿਵਾਸੀ ਨਾਂਗਲ ਨੂੰ ਕਾਬੂ ਕਰ ਲਿਆ ਹੈ। ਮੁਲਜ਼ਮ ਨੂੰ ਮਾਣਯੋਗ ਅਦਾਲਤ ਦੇ ਆਦੇਸ਼ ਅਨੁਸਾਰ ਜੇਲ੍ਹ ਭੇਜ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਇਸੇ ਮਾਮਲੇ ਵਿੱਚ...
Advertisement

ਇੱਥੋਂ ਦੀ ਪੁਲੀਸ ਨੇ ਹੈਰੋਇਨ ਤਸਕਰੀ ਦੇ ਦੋਸ਼ ਵਿੱਚ ਮੁੱਖ ਤਸਕਰ ਰਣਦੀਪ ਸਿੰਘ ਉਰਫ ਮਮਨਾ ਨਿਵਾਸੀ ਨਾਂਗਲ ਨੂੰ ਕਾਬੂ ਕਰ ਲਿਆ ਹੈ। ਮੁਲਜ਼ਮ ਨੂੰ ਮਾਣਯੋਗ ਅਦਾਲਤ ਦੇ ਆਦੇਸ਼ ਅਨੁਸਾਰ ਜੇਲ੍ਹ ਭੇਜ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਇਸੇ ਮਾਮਲੇ ਵਿੱਚ ਪੁਲੀਸ ਨੇ ਦੋ ਤਸਕਰਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿੱਚੋਂਂ 5.31 ਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ। ਥਾਣਾ ਸਦਰ ਰਤੀਆ ਇੰਚਾਰਜ ਵਿਜੇਂਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਪਹਿਲਾਂ ਕਾਰਵਾਈ ਦੌਰਾਨ ਸਹਾਇਕ ਜਾਂਚ ਅਫ਼ਸਰ ਜਗਦੀਸ਼ ਚੰਦਰ ਦੀ ਅਗਵਾਈ ਵਿੱਚ ਪੁਲੀਸ ਟੀਮ ਪਿੰਡ ਸਰਦਾਰੇਵਾਲਾ ਇਲਾਕੇ ਵਿੱਚ ਗਸ਼ਤ ’ਤੇ ਸੀ। ਇਸ ਦੌਰਾਨ ਇਕ ਮੋਟਰਸਾਈਕਲ ’ਤੇ ਸਵਾਰ ਦੋ ਸ਼ੱਕੀ ਨੌਜਵਾਨਾਂ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਗਈ, ਜਿਸ ਵਿੱਚ ਉਨ੍ਹਾਂ ਦੇ ਕਬਜ਼ੇ ਵਿੱਚੋਂ 5.31 ਗ੍ਰਾਮ ਹੈਰੋਇਨ ਬਰਾਮਦ ਹੋਈ ਸੀ। ਗ੍ਰਿਫ਼ਤਾਰ ਤਸਕਰ ਦੀ ਪਛਾਣ ਗੁਰਪ੍ਰੀਤ ਸਿੰਘ ਨਿਵਾਸੀ ਤੇਲੀਆ ਜ਼ਿਲਾ ਮਾਨਸਾ (ਪੰਜਾਬ) ਦੇ ਰੂਪ ਵਿੱਚ ਕੀਤੀ ਗਈ ਹੈ। ਦੋਵਾਂ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਂਚ ਦੌਰਾਨ ਦੋਵੇਂ ਦੋਸ਼ੀਆਂ ਨੇ ਖੁਲਾਸਾ ਕੀਤਾ ਕਿ ਉਹ ਇਹ ਹੈਰੋਇਨ ਮੁੱਖ ਤਸਕਰ ਰਣਦੀਪ ਸਿੰਘ ਉਰਫ਼ ਮਮਨਾ ਨਿਵਾਸੀ ਨਾਂਗਲ ਤੋਂ ਪ੍ਰਾਪਤ ਕਰਦੇ ਸੀ। ਪੁਲੀਸ ਨੇ ਮੁੱਖ ਤਸਕਰ ਰਣਦੀਪ ਸਿੰਘ ਉਰਫ ਮਮਨਾ ਨੂੰ ਵੀ ਕਾਬੂ ਕਰ ਲਿਆ ਹੈ। ਮਾਮਲੇ ’ਚ ਅੱਗੇ ਦੀ ਜਾਂਚ ਜਾਰੀ ਹੈ। ਪੜਤਾਲ ਵਿੱਚ ਮੁਲਜ਼ਮ ਤੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਇਹ ਨਸ਼ੀਲਾ ਪਦਾਰਥ ਕਿੱਥੋਂ ਲਿਆਉਂਦਾ ਸੀ ਅਤੇ ਕਿੱਥੇ ਤੇ ਕਿੰਨੇ ਇਲਾਕਿਆਂ ਵਿੱਚ ਸਪਲਾਈ ਕਰਦਾ ਸੀ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਕਰਨ ਵਾਲੇ ਕਿਸੇ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Advertisement
Advertisement
Show comments