ਨਸ਼ਾ ਤਸਕਰੀ ਮਾਮਲੇ ’ਚ ਮੁੱਖ ਮੁਲਜ਼ਮ ਗ੍ਰਿਫ਼ਤਾਰ
ਇੱਥੋਂ ਦੀ ਪੁਲੀਸ ਨੇ ਭੁੱਕੀ ਤਸਕਰੀ ਦੇ ਮਾਮਲੇ ਵਿੱਚ ਨਸ਼ੇ ਦੇ ਮੁੱਖ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਬਲਵਿੰਦਰ ਸਿੰਘ ਉਰਫ਼ ਸੱਤੂ, ਵਾਸੀ ਵਾਰਡ ਨੰਬਰ ਪੰਜ ਰਤੀਆ ਵਜੋਂ ਹੋਈ ਹੈ। ਇਸੇ ਮਾਮਲੇ ’ਚ ਇੱਕ ਮੁਲਜ਼ਮ ਨੂੰ ਪਹਿਲਾਂ ਤੋਂ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਸਬ ਇੰਸਪੈਕਟਰ ਰਣਜੀਤ ਨੇ ਦੱਸਿਆ ਕਿ ਐੱਸਆਈ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਪੁਲੀਸ ਟੀਮ ਨਿਯਮਤ ਗਸ਼ਤ ’ਤੇ ਸੀ, ਟੀਮ ਨੂੰ ਗੁਪਤ ਸੂਚਨਾ ਮਿਲੀ ਕਿ ਇੱਕ ਵਿਅਕਤੀ ਲਾਲੀ ਪਿੰਡ ਰਤੀਆ ਦੇ ਰਵੀਦਾਸ ਮਾਰਕੀਟ ਵਿੱਚ ‘ਸ਼ਾਹ ਜੀ ਫਾਸਟ ਫੂਡ’ ਨਾਮ ਦੀ ਦੁਕਾਨ ’ਤੇ ਭੁੱਕੀ ਵੇਚ ਰਿਹਾ ਹੈ। ਪੁਲੀਸ ਟੀਮ ਨੇ ਤੁਰੰਤ ਮੌਕੇ ’ਤੇ ਛਾਪਾ ਮਾਰਿਆ ਅਤੇ ਸ਼ੱਕੀ ਨੂੰ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਲੈਣ ’ਤੇ ਉਸ ਦੇ ਕਬਜ਼ੇ ਵਿੱਚੋਂ 2 ਕਿਲੋ 886 ਗ੍ਰਾਮ ਭੁੱਕੀ ਬਰਾਮਦ ਕੀਤੀ ਗਈ। ਮੁਲਜ਼ਮ ਵਿਰੁੱਧ ਰਤੀਆ ਸਿਟੀ ਪੁਲੀਸ ਸਟੇਸ਼ਨ ਵਿੱਚ ਐੱਨਡੀਪੀਐੱਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ, ਪੁਲੀਸ ਨੇ ਮਹੱਤਵਪੂਰਨ ਸਬੂਤਾਂ ਦੇ ਆਧਾਰ ’ਤੇ ਇਸ ਤਸਕਰੀ ਦੇ ਮੁੱਖ ਸਪਲਾਇਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।