ਵਿਦਿਆਰਥਣ ਨੂੰ ਗੋਲੀ ਮਾਰਨ ਵਾਲਾ ਕਾਬੂ
ਬੱਲਭਗੜ੍ਹ ਦੇ ਸਿਟੀ ਥਾਣਾ ਖੇਤਰ ਵਿੱਚ 12ਵੀਂ ਜਮਾਤ ਦੀ ਵਿਦਿਆਰਥਣ ਨੂੰ ਗੋਲੀ ਮਾਰਨ ਵਾਲੇ ਮੁਲਜ਼ਮ ਨੂੰ ਸੈਕਟਰ 65 ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਜਤਿੰਦਰ ਉਰਫ਼ ਜਤਿਨ ਵਜੋਂ ਹੋਈ ਹੈ। ਇਹ ਘਟਨਾ ਸੋਮਵਾਰ ਸ਼ਾਮ ਕਰੀਬ...
Advertisement
ਬੱਲਭਗੜ੍ਹ ਦੇ ਸਿਟੀ ਥਾਣਾ ਖੇਤਰ ਵਿੱਚ 12ਵੀਂ ਜਮਾਤ ਦੀ ਵਿਦਿਆਰਥਣ ਨੂੰ ਗੋਲੀ ਮਾਰਨ ਵਾਲੇ ਮੁਲਜ਼ਮ ਨੂੰ ਸੈਕਟਰ 65 ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਜਤਿੰਦਰ ਉਰਫ਼ ਜਤਿਨ ਵਜੋਂ ਹੋਈ ਹੈ। ਇਹ ਘਟਨਾ ਸੋਮਵਾਰ ਸ਼ਾਮ ਕਰੀਬ 5 ਵਜੇ ਬੱਲਭਗੜ੍ਹ ਦੀ ਸ਼ਿਆਮ ਕਲੋਨੀ ਵਿੱਚ ਵਾਪਰੀ ਸੀ। 17 ਸਾਲਾ ਪੀੜਤਾ ਕਨਿਸ਼ਕਾ ਜਦੋਂ ਆਪਣੇ ਘਰ ਨੇੜੇ ਸੜਕ ’ਤੇ ਪੈਦਲ ਜਾ ਰਹੀ ਸੀ ਤਾਂ ਮੁਲਜ਼ਮ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਇੱਕ ਗੋਲੀ ਉਸ ਦੇ ਮੋਢੇ ਅਤੇ ਦੂਜੀ ਪੇਟ ਵਿੱਚ ਲੱਗੀ, ਜਿਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ ਸੀ, ਜਿਸ ਨੂੰ ਹੁਣ ਕ੍ਰਾਈਮ ਬ੍ਰਾਂਚ ਨੇ ਕਾਬੂ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
Advertisement
Advertisement
×

