ਜੰਤਰ ਮੰਤਰ ’ਤੇ ਵਿਅਕਤੀ ਵੱਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
ਇੱਥੇ ਅੱਜ ਜੰਤਰ-ਮੰਤਰ ’ਤੇ ਇੱਕ ਵਿਅਕਤੀ ਨੇ ਕਥਿਤ ਤੌਰ ’ਤੇ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਸੂਚਨਾ ਮਿਲਣ ’ਤੇ ਪੁਲੀਸ ਕਰਮਚਾਰੀ ਘਟਨਾ ਸਥਾਨ ’ਤੇ ਪਹੁੰਚੇ। ਉਨ੍ਹਾਂ ਨੇ ਦੇਖਿਆ ਕਿ ਉੱਥੇ ਇੱਕ ਵਿਅਕਤੀ ਗੋਲੀ ਲੱਗਣ ਕਾਰਨ ਜ਼ਖ਼ਮੀ...
Advertisement
ਇੱਥੇ ਅੱਜ ਜੰਤਰ-ਮੰਤਰ ’ਤੇ ਇੱਕ ਵਿਅਕਤੀ ਨੇ ਕਥਿਤ ਤੌਰ ’ਤੇ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਸੂਚਨਾ ਮਿਲਣ ’ਤੇ ਪੁਲੀਸ ਕਰਮਚਾਰੀ ਘਟਨਾ ਸਥਾਨ ’ਤੇ ਪਹੁੰਚੇ। ਉਨ੍ਹਾਂ ਨੇ ਦੇਖਿਆ ਕਿ ਉੱਥੇ ਇੱਕ ਵਿਅਕਤੀ ਗੋਲੀ ਲੱਗਣ ਕਾਰਨ ਜ਼ਖ਼ਮੀ ਹਾਲਤ ਵਿੱਚ ਪਿਆ ਸੀ। ਜਾਣਕਾਰੀ ਅਨੁਸਾਰ ਉਸ ਨੇ ਦਿੱਲੀ ਪੁਲੀਸ ਵੱਲੋਂ ਲਾਏ ਮੈਟਲ ਡਿਟੈਕਟਰ ਗੇਟ ਨੇੜੇ ਸਥਿਤ ਚਾਹ ਦੀ ਦੁਕਾਨ ਕੋਲ ਖ਼ੁਦ ਨੂੰ ਗੋਲੀ ਮਾਰ ਲਈ। ਪੁਲੀਸ ਵੱਲੋਂ ਉਸ ਬਾਰੇ ਪੜਤਾਲ ਕੀਤੀ ਜਾ ਰਹੀ ਹੈ ਪਰ ਹਾਲੇ ਤਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਪੁਲੀਸ ਵੱਲੋਂ ਲਾਏ ਮੈਟਲ ਡਿਟੈਕਟਰ ਗੇਟ ਨੇੜੇ ਸਥਿਤ ਇੱਕ ਚਾਹ ਦੀ ਦੁਕਾਨ ਕੋਲ ਸਵੇਰੇ ਕਰੀਬ ਨੌਂ ਵਜੇ ਇੱਕ ਜਣੇ ਨੇ ਖ਼ੁਦ ਨੂੰ ਗੋਲੀ ਮਾਰ ਲਈ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਹਾਲੇ ਤਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲੀਸ ਕਰਮਚਾਰੀ ਘਟਨਾ ਸਥਾਨ ’ਤੇ ਪੁੱਜੇ ਤੇ ਜਾਂਚ ਸ਼ੁਰੂ ਕਰ ਦਿੱਤੀ।
Advertisement
Advertisement
