DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਅਕਤੀ ਵੱਲੋਂ ਪਤਨੀ ਦੀ ਗੋਲੀ ਮਾਰ ਕੇ ਹੱਤਿਆ ਕੀਤੀ

ਇੱਥੋਂ ਦੇ ਪਿੰਡ ਬਿਰਧਾਨਾ ਵਿੱਚ ਸੋਮਵਾਰ ਸ਼ਾਮ ਨੂੰ ਇੱਕ ਮਹਿਲਾ ਦੀ ਉਸ ਦੇ ਪਤੀ ਵੱਲੋਂ ਘਰ ਵਿੱਚ ਹੀ ਕਥਿਤ ਤੌਰ 'ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਵਾਰਦਾਤ ਪਿੱਛੇ ਘਰੇਲੂ ਕਲੇਸ਼ ਕਾਰਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ...

  • fb
  • twitter
  • whatsapp
  • whatsapp
Advertisement

ਇੱਥੋਂ ਦੇ ਪਿੰਡ ਬਿਰਧਾਨਾ ਵਿੱਚ ਸੋਮਵਾਰ ਸ਼ਾਮ ਨੂੰ ਇੱਕ ਮਹਿਲਾ ਦੀ ਉਸ ਦੇ ਪਤੀ ਵੱਲੋਂ ਘਰ ਵਿੱਚ ਹੀ ਕਥਿਤ ਤੌਰ 'ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਵਾਰਦਾਤ ਪਿੱਛੇ ਘਰੇਲੂ ਕਲੇਸ਼ ਕਾਰਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਮੁਲਜ਼ਮ ਸੰਜੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਮੌਕੇ ਤੋਂ ਫ਼ਰਾਰ ਹੋ ਗਿਆ, ਜਦਕਿ ਪੁਲੀਸ ਨੇ ਉਸ ਨੂੰ ਕਾਬੂ ਕਰਨ ਲਈ ਭਾਲ ਸ਼ੁਰੂ ਕਰ ਦਿੱਤੀ ਹੈ।

ਏਸੀਪੀ ਅਨਿਲ ਕੁਮਾਰ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲੀਸ ਟੀਮ ਘਰ ਪਹੁੰਚੀ ਸੀ। ਸਬੂਤ ਇਕੱਠੇ ਕਰਨ ਲਈ ਫੋਰੈਂਸਿਕ ਮਾਹਿਰਾਂ ਨੂੰ ਮੌਕੇ 'ਤੇ ਬੁਲਾਇਆ ਗਿਆ ਅਤੇ ਖੂਨ ਨਾਲ ਲੱਥਪੱਥ ਹਾਲਤ ਵਿੱਚ ਮਿਲੀ ਅੰਜਲੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ। ਏਸੀਪੀ ਨੇ ਅੱਗੇ ਦੱਸਿਆ ਕਿ ਸੰਜੇ ਪਹਿਲਾਂ ਹੀ ਇੱਕ ਅਪਰਾਧਿਕ ਮਾਮਲੇ ਵਿੱਚ ਮੁਲਜ਼ਮ ਹੈ ਅਤੇ ਜ਼ਮਾਨਤ 'ਤੇ ਰਿਹਾਅ ਹੋਇਆ ਸੀ। ਉਹ ਇਸ ਸਮੇਂ ਫ਼ਰਾਰ ਹੈ ਅਤੇ ਉਸ ਨੂੰ ਗ੍ਰਿਫਤਾਰ ਕਰਨ ਲਈ ਯਤਨ ਕੀਤੇ ਜਾ ਰਹੇ ਹਨ।

Advertisement

Advertisement
Advertisement
×